03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਅਨਾਜ ਮੰਡੀ ਚਨਾਰਥਲ ਵਿਚ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਜਖਵਾਲੀ, 2 ਨਵੰਬਰ (ਨਿਰਭੈ ਸਿੰਘ)-ਅਨਾਜ ਮੰਡੀ ਚਨਾਰਥਲ ਵਿਚ ਫ਼ਸਲ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਫ਼ਸਲ ਕਈ ਦਿਨਾਂ ਤੋਂ ਮੰਡੀ ਵਿਚ ਹੀ ਪਈ ਹੋਈ ਹੈ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਚਨਾਰਥਲ ਮੰਡੀ ਵਿਚ ਝੋਨੇ ਦੀਆਂ ਲੱਗੀਆਂ ਢੇਰੀਆਂ। ਤਸਵੀਰ: ਨਿਰਭੈ ਸਿੰਘ 03-11-2026
ਜਖਵਾਲੀ, 2 ਨਵੰਬਰ (ਨਿਰਭੈ ਸਿੰਘ)-ਅਨਾਜ ਮੰਡੀ ਚਨਾਰਥਲ ਵਿਚ ਫ਼ਸਲ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਫ਼ਸਲ ਕਈ ਦਿਨਾਂ ਤੋਂ ਮੰਡੀ ਵਿਚ ਹੀ ਪਈ ਹੋਈ ਹੈ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨ ਨਰਿੰਦਰ ਸਿੰਘ, ਰਘਵੀਰ ਸਿੰਘ, ਸੁਰਿੰਦਰ ਸਿੰਘ ਤੇ ਬਲਜਿੰਦਰ ਸਿੰਘ ਨੇ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਮੰਡੀ ਵਿਚ ਫ਼ਸਲ ਦੀ ਖ਼ਰੀਦ ਤੇ ਚੁਕਾਈ ਸਬੰਧੀ ਕੋਈ ਪੁਖ਼ਤਾ ਪ੍ਰਬੰਧ ਨਜ਼ਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਦੇ ਵਧ ਰਹੇ ਖ਼ਰਚਿਆਂ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਉੱਪਰੋਂ ਮੰਡੀ ਵਿਚ ਫ਼ਸਲ ਦੀ ਲਿਫ਼ਟਿੰਗ ਨਾ ਹੋਣ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਮੰਡੀ ਵਿਚ ਕਈ ਦਿਨਾਂ ਤੋਂ ਰੁਕਣ ਕਾਰਨ ਉਨ੍ਹਾਂ ਨੂੰ ਰਾਤਾਂ ਵੀ ਉੱਥੇ ਹੀ ਗੁਜ਼ਾਰਨੀਆਂ ਪੈ ਰਹੀਆਂ ਹਨ। ਰਾਤ ਸਮੇਂ ਮੱਛਰਾਂ ਦੀ ਭਰਮਾਰ ਕਾਰਨ ਕਿਸਾਨਾਂ ਨੂੰ ਸੌਣਾ ਵੀ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਨਾ ਤਾਂ ਖ਼ਰੀਦ ਹੋ ਰਹੀ ਹੈ ਤੇ ਨਾ ਹੀ ਲਿਫ਼ਟਿੰਗ ਦਾ ਕੰਮ ਸਹੀ ਢੰਗ ਨਾਲ ਚੱਲ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਖ਼ੱਜਲ-ਖ਼ੁਆਰੀ ਲਗਾਤਾਰ ਵਧ ਰਹੀ ਹੈ। ਕਿਸਾਨਾਂ ਨੇ ਸਰਕਾਰ ਦੇ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਕੀਤੇ ਜਾਂਦੇ ਦਾਅਵੇ ਜ਼ਮੀਨੀ ਪੱਧਰ ’ਤੇ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਹੁੰਦੇ ਤਾਂ ਕਿਸਾਨਾਂ ਨੂੰ ਇਸ ਤਰ੍ਹਾਂ ਪ੍ਰੇਸ਼ਾਨ ਨਾ ਹੋਣਾ ਪੈਂਦਾ। ਕਿਸਾਨਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਖ਼ਰੀਦ ਏਜੰਸੀਆਂ ਤੋਂ ਮੰਗ ਕੀਤੀ ਕਿ ਮੰਡੀ ਵਿਚ ਪਈ ਫ਼ਸਲ ਦੀ ਤੁਰੰਤ ਖ਼ਰੀਦ ਤੇ ਲਿਫ਼ਟਿੰਗ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਫ਼ਸਲ ਦੀ ਖ਼ਰੀਦ ਉਪਰੰਤ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਅਦਾਇਗੀ ਕੀਤੀ ਜਾਵੇ, ਤਾਂ ਜੋ ਉਹ ਅਗਲੀ ਫ਼ਸਲ ਦੀ ਬਿਜਾਈ ਅਤੇ ਹੋਰ ਖੇਤੀਬਾੜੀ ਖਰਚੇ ਸਮੇਂ ਸਿਰ ਪੂਰੇ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਦੋ ਕੁਇੰਟਲ ਤੋਂ ਜ਼ਿਆਦਾ ਨਕਲੀ ਦੇਸੀ ਘਿਉ ਬਰਾਮਦ, ਨਕਲੀ ਘਿਉ ਤਿਆਰ ਕਰਨ ਵਾਲੀ ਫ਼ੈਕਟਰੀ ’ਤੇ ਛਾਪਾ ਮਾਰ ਕੀਤੀ ਕਾਰਵਾਈ ਅਗਲੀ ਖ਼ਬਰ ਸੁਖਾਵੇਂ ਮਾਹੌਲ ਤੋਂ ਬਿਨਾਂ ਪੰਜਾਬ ਦੀ ਤਰੱਕੀ ਸੰਭਵ ਨਹੀਂ-ਸੁਖਬੀਰ ਸਿੰਘ ਬਾਦਲ
Ad Position 24