03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਸ਼ਵ ਯੂਨੀਵਰਸਿਟੀ ਵਿਖੇ ਦੀਵਾਲੀ ਫੰਡਰਜ਼ਿੰਗ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਫਿਜ਼ਿਓਥੈਰੇਪੀ ਵਿਭਾਗ ਵਲੋਂ ਕਨਫੈਡਰੇਸ਼ਨ ਫਾਰ ਦ ਚੈਲੇਂਜਡ ਦੇ ਸਹਿਯੋਗ ਨਾਲ ਦੀਵਾਲੀ ਮੌਕੇ ਫੰਡਰੇਜ਼ਿੰਗ ਸਮਾਗਮ ਕਰਵਾਇਆ। ਇਸ ਉਪਰਾਲੇ ਦਾ ਉਦੇਸ਼ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੀਆਂ ਕਲਾਤਮਕ ਯੋਗਤਾਵਾਂ ਨੂੰ ਹੋਰ ਨਿਖਾਰਨ ਲਈ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 03-11-2026
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਫਿਜ਼ਿਓਥੈਰੇਪੀ ਵਿਭਾਗ ਵਲੋਂ ਕਨਫੈਡਰੇਸ਼ਨ ਫਾਰ ਦ ਚੈਲੇਂਜਡ ਦੇ ਸਹਿਯੋਗ ਨਾਲ ਦੀਵਾਲੀ ਮੌਕੇ ਫੰਡਰੇਜ਼ਿੰਗ ਸਮਾਗਮ ਕਰਵਾਇਆ। ਇਸ ਉਪਰਾਲੇ ਦਾ ਉਦੇਸ਼ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੀਆਂ ਕਲਾਤਮਕ ਯੋਗਤਾਵਾਂ ਨੂੰ ਹੋਰ ਨਿਖਾਰਨ ਲਈ ਉਤਸ਼ਾਹਿਤ ਕਰਨਾ ਸੀ। ਸਮਾਗਮ ਦੌਰਾਨ ਬੱਚਿਆਂ ਵਲੋਂ ਤਿਆਰ ਕੀਤੀਆਂ ਵੱਖ-ਵੱਖ ਕਲਾਤਮਕ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਨ੍ਹਾਂ ਰਾਹੀਂ ਉਨ੍ਹਾਂ ਦੀ ਸਿਰਜਣਾਤਮਿਕ ਸੋਚ ਅਤੇ ਕਲਾਤਮਕ ਹੁਨਰ ਦੀ ਝਲਕ ਦੇਖਣ ਨੂੰ ਮਿਲੀ। ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਨ੍ਹਾਂ ਵਸਤਾਂ ਦੀ ਖ਼ਰੀਦਦਾਰੀ ਕਰਕੇ ਇਸ ਉਪਰਾਲੇ ਵਿਚ ਆਪਣਾ ਯੋਗਦਾਨ ਪਾਇਆ। ਇਸ ਸਮਾਗਮ ਦਾ ਆਯੋਜਨ ਡਾ. ਪੰਕਜਪ੍ਰੀਤ ਸਿੰਘ ਡੀਨ ਫੈਕਲਟੀ ਆਫ਼ ਅਲਾਈਡ ਐਂਡ ਹੈਲਥ-ਕੇਅਰ ਸਾਇੰਸਿਜ਼ ਅਤੇ ਡਾ. ਸੁਪ੍ਰੀਤ ਬਿੰਦਰਾ ਮੁਖੀ ਫਿਜ਼ਿਓਥੈਰੇਪੀ ਵਿਭਾਗ ਦੀ ਅਗਵਾਈ ਹੇਠ ਕੀਤਾ ਗਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਜਦਕਿ ਰਜਿਸਟਰਾਰ ਡਾ. ਤੇਜਬੀਰ ਸਿੰਘ ਨੇ ਵੀ ਆਪਣਾ ਉਤਸ਼ਾਹ ਅਤੇ ਸਹਿਯੋਗ ਦਿੱਤਾ। ਇਸ ਮੌਕੇ ਕਨਫੈਡਰੇਸ਼ਨ ਫ਼ਾਰ ਦ ਚੈਲੇਂਜਡ ਦੇ ਪ੍ਰਧਾਨ ਮਨਮੋਹਨ ਜਰਗਰ ਨੇ ਇਸ ਉਪਰਾਲੇ ਲਈ ਯੂਨੀਵਰਸਿਟੀ ਅਧਿਕਾਰੀਆਂ ਅਤੇ ਫਿਜ਼ਿਓਥੈਰੇਪੀ ਵਿਭਾਗ ਦਾ ਧੰਨਵਾਦ ਕੀਤਾ। ਇਸ ਉਪਰਾਲੇ ਰਾਹੀਂ ਯੂਨੀਵਰਸਿਟੀ ਨੇ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਦੇ ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਅਤੇ ਸਿਰਜਣਾਤਮਿਕ ਯੋਗਤਾਵਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਮਾਜ ਵਿਚ ਸਭ ਨੂੰ ਬਰਾਬਰ ਦੇ ਮੌਕੇ ਦੇਣ ਅਤੇ ਆਪਸੀ ਸਾਂਝ ਤੇ ਬਰਾਬਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਆਪਣੇ ਉਦੇਸ਼ ਨੂੰ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਰਾਏ ਨੇ ‘ਆਪ’ ਉਮੀਦਵਾਰ ਵਜੋਂ ਟਿਕਟ ਮਿਲਣ ’ਤੇ ਸਰਹਿੰਦ ਸ਼ਹਿਰ ਵਿਚ ਕੀਤੀ ਸ਼ੁਕਰਾਨਾ ਯਾਤਰਾ ਅਗਲੀ ਖ਼ਬਰ ਨਹਿਰੂ - ਲਿਆਕਤ ਅਲੀ ਸਮਝੌਤੇ ਨੂੰ ਲਾਗੂ ਕੀਤਾ ਜਾਵੇ - ਟਿਵਾਣਾ
Ad Position 24