03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕ ਗੈਰੀ ਬੜਿੰਗ ਨੂੰ ਉਮੀਦਵਾਰ ਐਲਾਨੇ ਜਾਣ ’ ਤੇ ਯਾਦਵਿੰਦਰ ਮਾਨਗੜ੍ਹ ਤੇ ਸਰਪੰਚ ਜਸਮੇਲ ਸਿੰਘ ਨੇ ਕੀਤਾ ਸਵਾਗਤ

ਅਮਲੋਹ, 2 ਨਵੰਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਦਾ ਹਰੀਪੁਰ ਸੁਸਾਇਟੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ ਤੇ ਸਰਪੰਚ ਜਸਮੇਲ ਸਿੰਘ ਵਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਗੈਰੀ ਬੜਿੰਗ ਨੂੰ ਮੁੜ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-11-2026
ਅਮਲੋਹ, 2 ਨਵੰਬਰ (ਕੇਵਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੂੰ ਹਲਕਾ ਅਮਲੋਹ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਦਾ ਹਰੀਪੁਰ ਸੁਸਾਇਟੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਮਾਨਗੜ੍ਹ ਤੇ ਸਰਪੰਚ ਜਸਮੇਲ ਸਿੰਘ ਵਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਗੈਰੀ ਬੜਿੰਗ ਨੂੰ ਮੁੜ ਉਮੀਦਵਾਰ ਐਲਾਨੇ ਜਾਣ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਵਰਕਰਾਂ ਵਲੋਂ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਗੈਰੀ ਬੜਿੰਗ ਨੂੰ ਮੁੜ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਗੈਰੀ ਬੜਿੰਗ ਹਲਕਾ ਅਮਲੋਹ ਦੇ ਵਿਕਾਸ ਕਾਰਜਾਂ ਨੂੰ ਹਮੇਸ਼ਾ ਪਹਿਲ ਦਿੰਦੇ ਰਹੇ ਹਨ। ਉਨ੍ਹਾਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਬਿਨਾਂ ਕਿਸੇ ਪੱਖਪਾਤ ਦੇ ਹੱਲ ਕਰਵਾਇਆ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹਿਲ ਦੇ ਆਧਾਰ ’ਤੇ ਪਹੁੰਚਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਫਰੀਦ ਪਬਲਿਕ ਸਕੂਲ ਅਮਲੋਹ ਵਿਚ ਜਾਗਰੂਕਤਾ ਹਫ਼ਤਾ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਖੰਟ - ਮਾਨਪੁਰ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
Ad Position 24