02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਕ - ਦਰਬਾਰਾ ਸਿੰਘ ਗੁਰੂ

ਸੰਘੋਲ, 2 ਨਵੰਬਰ (ਗੁਰਨਾਮ ਸਿੰਘ ਚੀਨਾ)-ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਕ ਹੈ ਅਤੇ ਚਿੱਟੇ ਦਿਨ ਕਤਲ ਹੋ ਰਹੇ ਹਨ ਪਰ ਅਪਰਾਧੀਆਂ ਨੂੰ ਕਿਸੇ ਦਾ ਖ਼ੌਫ਼ ਨਹੀਂ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪਿੰਡ ਮਾਨਪੁਰ ਵਿਖੇ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕਰਨ ਸਮੇਂ ਕੀਤਾ।

Ad Position 21
No active advertisement
ਅਜੀਤ ਡੈਸਕ 03-11-2026
ਸੰਘੋਲ, 2 ਨਵੰਬਰ (ਗੁਰਨਾਮ ਸਿੰਘ ਚੀਨਾ)-ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਕ ਹੈ ਅਤੇ ਚਿੱਟੇ ਦਿਨ ਕਤਲ ਹੋ ਰਹੇ ਹਨ ਪਰ ਅਪਰਾਧੀਆਂ ਨੂੰ ਕਿਸੇ ਦਾ ਖ਼ੌਫ਼ ਨਹੀਂ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪਿੰਡ ਮਾਨਪੁਰ ਵਿਖੇ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨਾਂ ਦੀ ਕੋਈ ਚੀਜ਼ ਮੌਜੂਦ ਨਹੀਂ ਤੇ ਨਸ਼ਾ ਤਸਕਰ ਵੀ ਬੋਖੌਫ ਹਨ, ਜਿਸ ਦੀ ਪ੍ਰਤੱਖ ਉਦਾਹਰਣ ਮਾਨਸਾ ਕਾਂਡ ਤੋਂ ਲੋਕਾਂ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਨਸਾ ਦੀ ਇਕ ਮੈਡੀਕਲ ਦੁਕਾਨ ’ਤੇ ਨਸ਼ਾ ਵੇਚਣ ਦੀ ਲਾਈਵ ਵੀਡੀਓ ਬਣਾ ਰਿਹਾ ਸੀ, ਜਿਸ ’ਤੇ ਦੁਕਾਨ ਦੇ ਮਾਲਕ ਨੇ ਮੌਕੇ ’ਤੇ ਹੀ ਗੋਲੀਆਂ ਮਾਰ ਕੇ ਦਿਨ-ਦਿਹਾੜੇ ਉਸ ਨੂੰ ਸ਼ਹੀਦ ਕਰ ਦਿੱਤਾ ਅਤੇ ਨਸ਼ਿਆਂ ਵਿਰੁੱਧ ਜੱਦੋ ਜ਼ਾਹਦ ਕਰਦੀ ਆਵਾਜ਼ ਹਮੇਸ਼ਾ ਲਈ ਚੁੱਪ ਹੋ ਗਈ। ਇਹ ਵਰਤਾਰਾ ਪੰਜਾਬ ਦੀ ਅਮਨ ਸ਼ਾਂਤੀ ਤੇ ਜਾਨ ਮਾਲ ਦੀ ਸੁਰੱਖਿਆ ਲਈ ਘਾਤਕ ਹੈ। ਗੁਰੂ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਮੁੜ ਤੋਂ ਅਮਨ ਸ਼ਾਂਤੀ ਕਾਇਮ ਕਰਨ ਲਈ ਵਚਨਬੱਧ ਹੈ। ਸਵ. ਪਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਦੀ ਵੀ ਸਭ ਤੋਂ ਵੱਡੀ ਪ੍ਰਾਪਤੀ ਪੰਜਾਬ ਵਿਚ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣਾ ਸੀ। ਇਸ ਮੌਕੇ ਪਿਆਰਾ ਸਿੰਘ ਮਾਨਪੁਰ ਸਰਕਲ ਪ੍ਰਧਾਨ, ਫ਼ਕੀਰ ਚੰਦ ਹਲਕਾ ਪ੍ਰਧਾਨ ਐਸ. ਸੀ. ਵਿੰਗ, ਗੁਰਪ੍ਰੀਤ ਸਿੰਘ ਗੁਰਾ, ਜਸਪ੍ਰੀਤ ਸਿੰਘ ਸਰਕਲ ਪ੍ਰਧਾਨ ਐਸ.ਸੀ. ਵਿੰਗ, ਗੁਰਜੰਟ ਸਿੰਘ ਸਰਕਲ ਪ੍ਰਧਾਨ ਬੀ. ਸੀ. ਵਿੰਗ, ਹੁਕਮ ਚੰਦ, ਬੂਟਾ ਸਿੰਘ, ਸਵਰਨ ਸਿੰਘ ਭੱਟੀ, ਬਲਵਿੰਦਰ ਸਿੰਘ, ਨਰੇਸ਼ ਸਿੰਘ, ਅਵਤੋਜ ਸਿੰਘ, ਬਿੱਟੂ, ਗੁਰਪ੍ਰੀਤ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਏ. ਆਈ. ਬਾਰੇ ਲੈਕਚਰ ਕਰਵਾਇਆ ਅਗਲੀ ਖ਼ਬਰ ਸਿਵਲ ਵਰਕਸ ਤੇ ਅਧਿਆਪਕਾਂ ਹੱਥੋਂ ਕਰਵਾਏ ਖ਼ਰਚ ਜਲਦੀ ਪੂਰੇ ਕੀਤੇ ਜਾਣ - ਜੀ . ਟੀ . ਯੂ .
Ad Position 24