ਕੱਲ੍ਹ ਦੀ ਸੰਗਰੂਰ ਰੈਲੀ ਕਾਂਗਰਸ ਪਾਰਟੀ ’ਚ ਨਵਾਂ ਜੋਸ਼ ਭਰੇਗੀ-ਗੁਰਪ੍ਰੀਤ ਸਿੰਘ ਗੋਪੀ
ਖਮਾਣੋਂ, 2 ਨਵੰਬਰ (ਜੋਗਿੰਦਰ ਪਾਲ)–ਬਲਾਕ ਕਾਂਗਰਸ ਖਮਾਣੋਂ ਦੇ ਵਾਇਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸੰਧਾਰੀ ਮਾਜਰਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
ਖਮਾਣੋਂ, 2 ਨਵੰਬਰ (ਜੋਗਿੰਦਰ ਪਾਲ)–ਬਲਾਕ ਕਾਂਗਰਸ ਖਮਾਣੋਂ ਦੇ ਵਾਇਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸੰਧਾਰੀ ਮਾਜਰਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਹੋਣ ਵਾਲੀ ਵਿਸ਼ਾਲ ਰੈਲੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਸ. ਗੋਪੀ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਲੋਕਾਂ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਆਮ ਵਰਗ ਦੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਆਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲੋਕਤੰਤਰ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਕਾਂਗਰਸ ਪਾਰਟੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਨਵੰਬਰ ਦੀ ਸੰਗਰੂਰ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਨੂੰ ਸਫਲ ਬਣਾਉਣ।