ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.
ਮੰਡੀ ਗੋਬਿੰਦਗੜ੍ਹ, 2 ਨਵੰਬਰ (ਇਕਬਾਲਦੀਪ ਸੰਧੂ)- ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਨੂੰ ਸਮਰਪਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਤੇ ਸਮਾਜਿਕ ਵਿਕਾਸ ਦੇ ਰਾਹ ਵਿਚ ਵੱਡੀ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਇਕ ਮਜ਼ਬੂਤ ਤੇ ਵਿਕਸਤ ਰਾਸ਼ਟਰ ਦੀ ਸਿਰਜਣਾ ਲਈ ਹਰ ਨਾਗਰਿਕ ਦਾ ਇਮਾਨਦਾਰ ਤੇ ਜ਼ਿੰਮੇਵਾਰ ਹੋਣਾ ਲਾਜ਼ਮੀ ਹੈ। ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ ਤੇ ਪ੍ਰੋ. ਯਾਸਮੀਨ ਸੱਗੂ ਦੀ ਅਗਵਾਈ ਹੇਠ ਜਾਗਰੂਕਤਾ ਗਤੀ ਵਿਧੀਆਂ ਵੀ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਲੈਕਚਰ, ਵਿਚਾਰ-ਵਟਾਂਦਰਾ ਤੇ ਭਾਸ਼ਣ ਮੁਕਾਬਲੇ ਪ੍ਰਮੁੱਖ ਰਹੇ। ਇਸ ਮੌਕੇ ਡਾ. ਰੁਪਿੰਦਰ ਸਿੰਘ, ਪ੍ਰੋ. ਵਰਿੰਦਰ ਕੁਮਾਰ ਤੇ ਪ੍ਰੋ. ਨਰਿੰਦਰ ਸਿੰਘ ਸਮੇਤ ਕਾਲਜ ਦਾ ਸਟਾਫ਼ ਹਾਜ਼ਰ ਸੀ।