ਸੀ . ਆਈ . ਏ ਵਲੋਂ ਡੇਢ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੁਆਰਾ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੀ. ਆਈ.
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੁਆਰਾ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ ਸਰਹਿੰਦ ਪੁਲਿਸ ਦੁਆਰਾ ਇਕ ਵਿਅਕਤੀ ਨੂੰ ਕਰੀਬ ਡੇਢ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਦੁਆਰਾ ਜੀ.ਟੀ ਰੋਡ ਤਰਖਾਣ ਮਾਜਰਾ ਵਿਖੇ ਨਾਕਾਬੰਦੀ ਦੌਰਾਨ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਮਨਜੀਤ ਕੁਮਾਰ ਸ਼ਾਹ, ਪੁੱਤਰ ਰਾਮ ਪ੍ਰਵੇਸ਼ ਸ਼ਾਹ ਵਾਸੀ ਗਈਬਾਂਦੀ ਥਾਣਾ ਫਿੰਨਹਾਰਾ, ਬਿਹਾਰ ਕਥਿਤ ਤੌਰ ਤੇ ਅਫ਼ੀਮ ਵੇਚਣ ਦਾ ਧੰਦਾ ਕਰਦਾ ਹੈ, ਤੇ ਇਸ ਸਮੇਂ ਉਕਤ ਵਿਅਕਤੀ ਪੁਰਾਣਾ ਬੱਸ ਸਟੈਂਡ ਸਰਹਿੰਦ ਵਿਖੇ ਬੈਠਾ ਹੈ। ਜਿਸ ਤੇ ਪੁਲਿਸ ਨੇ ਕਾਰਵਾਈ ਕਰਦਿਆਂ ਪੁਰਾਣਾ ਬੱਸ ਸਟੈਂਡ ਵਿਖੇ ਪਹੁੰਚ ਉਕਤ ਵਿਅਕਤੀ ਨੂੰ ਤਲਾਸ਼ ਕੀਤਾ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਫ਼ਰਾਰ ਹੋਣ ਲੱਗਾ ਤਾਂ ਉਸ ਨੂੰ ਪੁਲਿਸ ਨੇ ਕਾਬੂ ਕਰ ਉਕਤ ਵਿਅਕਤੀ ਪਾਸੋਂ ਕਥਿਤ ਤੌਰ ਤੇ 1 ਕਿੱਲੋ 517 ਗਰਾਮ ਅਫ਼ੀਮ ਬਰਾਮਦ ਹੋਈ, ਜਿਸ ਤੇ ਅਗਲੇਰੀ ਕਾਰਵਾਈ ਕਰਦਿਆਂ ਥਾਣਾ ਸਰਹਿੰਦ ਵਿਖੇ ਮੁਕੱਦਮਾ ਦਰਜ ਕਰ ਉਕਤ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਸ ਤੇ ਅਦਾਲਤ ਦੁਆਰਾ ਕਥਿਤ ਦੋਸ਼ੀ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ ਤਾਂ ਜੋ ਪੁੱਛਗਿੱਛ ਦੌਰਾਨ ਹੋਰ ਖ਼ੁਲਾਸੇ ਵੀ ਹੋ ਸਕਣ।