04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਵਿਫਟ ਕਾਰ ਦੀ ਟਰੱਕ ਨਾਲ ਟੱਕਰ , ਕਾਰ ਚਾਲਕ ਦੀ ਮੌਤ

ਮੰਡੀ ਗੋਬਿੰਦਗੜ੍ਹ, 3 ਨਵੰਬਰ ( ਰਾਜੇਸ਼ ਸ਼ਰਮਾ )-ਸਥਾਨਕ ਐਸ. ਕੇ ਕੰਡੇ ਤੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਸਵਿਫਟ ਕਾਰ ਦੇ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 04-11-2026
ਮੰਡੀ ਗੋਬਿੰਦਗੜ੍ਹ, 3 ਨਵੰਬਰ ( ਰਾਜੇਸ਼ ਸ਼ਰਮਾ )-ਸਥਾਨਕ ਐਸ.ਕੇ ਕੰਡੇ ਤੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਸਵਿਫਟ ਕਾਰ ਦੇ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਕਾਰ ਅਤੇ ਟਰੱਕ ਵਿਚਕਾਰ ਹੋਈ ਜ਼ੋਰਦਾਰ ਟੱਕਰ ਕਾਰਨ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਵਿਫਟ ਕਾਰ ਨੰਬਰ ਪੀ.ਬੀ. 48 ਜੇ. 6201 ਦੀ ਟਰੱਕ ਨੰਬਰ ਪੀ.ਬੀ. 10 ਡੀ.ਜ਼ੈੱਡ. 7901 ਨਾਲ ਟੱਕਰ ਹੋ ਗਈ। ਦੱਸਿਆ ਜਾਂਦਾ ਹੈ ਕਿ ਹਾਦਸੇ ਸਮੇਂ ਕਾਰ ਵਿੱਚ ਸਿਰਫ਼ ਇੱਕ ਵਿਅਕਤੀ ਹੀ ਸਵਾਰ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ,ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਸੀ ਅਤੇ ਕਾਰ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਨਾਲ ਆ ਰਹੀ ਸੀ, ਜਿਸ ਕਾਰਨ ਉਹ ਟਰੱਕ ਨਾਲ ਜਾ ਟਕਰਾਈ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਸਬ-ਇੰਸਪੈਕਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਦਾ ਸਮੁੱਚੀ ਦੁਨੀਆ ’ਤੇ ਵਿਸ਼ੇਸ਼ ਮਹੱਤਵ-ਰਾਜਪਾਲ ਅਗਲੀ ਖ਼ਬਰ ਸੀ . ਆਈ . ਏ ਵਲੋਂ ਡੇਢ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ
Ad Position 24