ਸੂਬੇ ਦੀ ਨੁਹਾਰ ਬਦਲਣਾ ਹੀ ਸਰਕਾਰ ਦਾ ਮੁੱਖ ਉਦੇਸ਼-ਵਿਧਾਇਕ ਲਖਵੀਰ ਰਾਏ
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਯਤਨਸ਼ੀਲ ਹੈ, ਸਰਕਾਰ ਦਾ ਕੇਵਲ ਇਕ ਹੀ ਉਦੇਸ਼ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦਾ ਸਰਬ ਪੱਖੀ ਵਿਕਾਸ ਹੋਵੇ। ਇਹ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਪਿੰਡ ਧਤੌਂਦਾ ਵਿਖੇ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਹ
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਪਿੰਡ ਧਤੌਂਦਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਸਮੇਂ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ
04-11-2026
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਯਤਨਸ਼ੀਲ ਹੈ, ਸਰਕਾਰ ਦਾ ਕੇਵਲ ਇਕ ਹੀ ਉਦੇਸ਼ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦਾ ਸਰਬ ਪੱਖੀ ਵਿਕਾਸ ਹੋਵੇ। ਇਹ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਲਾਕ ਸਰਹਿੰਦ ਦੇ ਪਿੰਡ ਧਤੌਂਦਾ ਵਿਖੇ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਉਸਾਰੇ ਗਏ, ਟੋਭਿਆਂ ਦਾ ਨਵੀਨੀਕਰਨ ਕੀਤਾ ਗਿਆ, ਉੱਥੇ ਹੀ ਇੰਟਰਲੋਕ ਟਾਈਲਾਂ ਦੇ ਨਾਲ ਰਸਤੇ ਬਣਾਏ ਗਏ, ਪਾਰਕਾਂ ਬਣਾਈਆਂ ਗਈਆਂ, ਸਕੂਲਾਂ ਅਤੇ ਹਸਪਤਾਲਾਂ ਦੀ ਨੁਹਾਰ ਵੀ ਬਦਲੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਧਤੋਂਦਾ ਵਿਖੇ 15 ਲੱਖ ਦੀ ਲਾਗਤ ਦੇ ਨਾਲ ਖੇਡ ਮੈਦਾਨ, 14 ਲੱਖ ਦੀ ਲਾਗਤ ਦੇ ਨਾਲ ਕੋਆਪਰੇਟਿਵ ਸੁਸਾਇਟੀ ਦਾ ਸ਼ੈੱਡ ਤੇ ਦਫ਼ਤਰ, 11 ਲੱਖ ਦੀ ਲਾਗਤ ਦੇ ਨਾਲ ਵਾਲਮੀਕਿ ਧਰਮਸ਼ਾਲਾ ਅਤੇ 35 ਲੱਖ ਰੁਪਏ ਦੀ ਲਾਗਤ ਦੇ ਨਾਲ ਮਿੰਨੀ ਸਬ ਸੈਂਟਰ ਬਣਾਏ ਗਏ ਹਨ ਤਾਂ ਜੋ ਵਿਕਾਸ ਪੱਖੋਂ ਪਿੰਡ ਦੀ ਨੁਹਾਰ ਬਦਲੀ ਜਾ ਸਕੇ। ਪਿੰਡ ਦੇ ਸਰਪੰਚ ਜਗਰੂਪ ਸਿੰਘ ਨੇ ਵਿਧਾਇਕ ਲਖਵੀਰ ਸਿੰਘ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਧਤੌਂਦਾ ਨੂੰ ਗਰਾਂਟਾਂ ਦੇ ਖੁੱਲੇ੍ਹ ਗੱਫੇ ਦਿੱਤੇ ਗਏ ਹਨ ਇਸ ਲਈ ਨਗਰ ਨਿਵਾਸੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੰਬਰਦਾਰ ਜਗਰੂਪ ਸਿੰਘ, ਪੰਚ ਹਜ਼ਾਰਾ ਸਿੰਘ, ਪੰਚ ਬਰਿੰਦਰ ਸਿੰਘ, ਪੰਚ ਮਨਜੀਤ ਕੌਰ, ਪੰਚ ਮਨਪ੍ਰੀਤ ਕੌਰ, ਬਲਾਕ ਪ੍ਰਧਾਨ ਰੋਹੀ ਰਾਮ, ਸੁਸਾਇਟੀ ਪ੍ਰਧਾਨ ਦਵਿੰਦਰ ਸਿੰਘ, ਐਸ.ਸੀ ਵਿੰਗ ਦੇ ਪ੍ਰਧਾਨ ਜਸਵੰਤ ਸਿੰਘ ਆਦਿ ਵੀ ਹਾਜ਼ਰ ਸਨ।