04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਰੋੜਾਂ ਦੀ ਲਾਗਤ ਨਾਲ ਬਣੀ ਨਵੀਂ ਸੜਕ ਦੇ ਟੁੱਟਣ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ - ਐਡਵੋਕੇਟ ਧਾਰਨੀ

ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਸੁਰਜੀਤ ਸਿੰਘ ਸਾਹੀ)-ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਲੈ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਗਈ ਸੜਕ ਮਹਿਜ਼ ਦੋ ਦਿਨਾਂ ਦੇ ਅੰਦਰ ਹੀ ਟੁੱਟਣ ਕਾਰਨ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਬੰਧਿਤ ਅਧਿਕਾਰੀਆਂ ਤੇ ਤਿੱਖੇ ਹਮਲੇ ਕੀਤੇ ਹਨ।

Ad Position 21
No active advertisement
­ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 04-11-2026
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਸੁਰਜੀਤ ਸਿੰਘ ਸਾਹੀ)-ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਲੈ ਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਗਈ ਸੜਕ ਮਹਿਜ਼ ਦੋ ਦਿਨਾਂ ਦੇ ਅੰਦਰ ਹੀ ਟੁੱਟਣ ਕਾਰਨ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸਬੰਧਿਤ ਅਧਿਕਾਰੀਆਂ ਤੇ ਤਿੱਖੇ ਹਮਲੇ ਕੀਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਪਵਿੱਤਰ ਛੋਹ ਵਾਲੀ ਇਸ ਧਰਤੀ ਉੱਤੇ ਦਸੰਬਰ ਮਹੀਨੇ ਵਿਚ ਆਯੋਜਿਤ ਹੋਣ ਵਾਲੀ ਸਾਲਾਨਾ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਅਤੇ ਸ਼ਰਧਾਲੂ ਇਸੇ ਰਸਤੇ ਤੋਂ ਗੁਜ਼ਰਦੇ ਹਨ। ਅਜਿਹੇ ਪਵਿੱਤਰ ਮੌਕੇ ਤੋਂ ਪਹਿਲਾਂ ਬਣਾਈ ਗਈ ਸੜਕ ਦਾ ਮਹਿਜ਼ ਦੋ ਦਿਨਾਂ ਵਿਚ ਹੀ ਟੁੱਟ ਜਾਣਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਾਕਾਮੀ ਅਤੇ ਲਾਪਰਵਾਹੀ ਨੂੰ ਦਰਸਾਉਂਦਾ ਹੈ। ਧਾਰਨੀ ਨੇ ਕਥਿਤ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਤੋਂ ਬਾਹਰਲੇ ਕਿਸੇ ਠੇਕੇਦਾਰ ਨੂੰ ਇਸ ਸੜਕ ਦੇ ਨਿਰਮਾਣ ਦਾ ਠੇਕਾ ਦਿੱਤਾ ਗਿਆ ਸੀ ਅਤੇ ਇਸ ਠੇਕੇਦਾਰ ਨੇ ਅੱਗੇ ਸਰਹਿੰਦ ਦੇ ਇਕ ਸਥਾਨਕ ਵਿਅਕਤੀ ਤੋਂ ਸਮਾਨ ਅਤੇ ਮਸ਼ੀਨਰੀ ਠੇਕੇ ’ਤੇ ਲੈ ਕੇ ਕੰਮ ਚਲਾਊ ਤਰੀਕੇ ਨਾਲ ਘਟੀਆ ਸੜਕ ਤਿਆਰ ਕਰਵਾਈ, ਜਿਸ ਕਾਰਨ ਇਹ ਤੁਰੰਤ ਬਿਖਰ ਗਈ। ਉਨ੍ਹਾਂ ਦੱਸਿਆ ਕਿ ਇਸ ਲਾਪਰਵਾਹੀ ਸਬੰਧੀ ਉਨ੍ਹਾਂ ਵਲੋਂ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਦੇ ਧਿਆਨ ਵਿਚ ਵੀ ਪੂਰਾ ਮਾਮਲਾ ਲਿਆਂਦਾ ਗਿਆ ਹੈ। ਅਕਾਲੀ ਆਗੂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਕੇ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਅਤੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਅਕਾਲੀ ਦਲ ਇਸ ਵਿਰੁੱਧ ਤਿੱਖਾ ਸੰਘਰਸ਼ ਵਿੱਢੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਨੰਬਰਦਾਰਾਂ ’ਚ ਭਾਰੀ ਰੋਸ-ਬਲਜੀਤ ਸਿੰਘ ਅਗਲੀ ਖ਼ਬਰ ਬਸੀ ਪਠਾਣਾਂ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਇਨਸਾਫ਼ ਰੈਲੀ ’ ਚ ਹੋਵੇਗਾ ਸ਼ਾਮਿਲ - ਐਡਵੋਕੇਟ ਗੁਰਜੀਤ ਸਿੰਘ...
Ad Position 24