03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੰਜਾਬ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਨੰਬਰਦਾਰਾਂ ’ਚ ਭਾਰੀ ਰੋਸ-ਬਲਜੀਤ ਸਿੰਘ

ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ, ਐਚ. ਐਸ.

Ad Position 21
No active advertisement
ਪੰਜਾਬ ਨੰਬਰਦਾਰਾ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਵਿਚ ਸ਼ਾਮਿਲ ਅਹੁਦੇਦਾਰ ਤੇ ਨੰੰਬਰਦਾਰ ਸਾਥੀ। ਅਜੀਤ ਤਸਵੀਰ 04-11-2026
ਬਸੀ ਪਠਾਣਾਂ, 3 ਨਵੰਬਰ (ਰਾਜਿੰਦਰ ਸ਼ਰਮਾ, ਐਚ.ਐਸ.ਗੌਤਮ)-ਪੰਜਾਬ ਨੰਬਰਦਾਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਸਰਕਲ ਚੁੰਨੀ ਕਲਾਂ ਦੇ ਪ੍ਰਧਾਨ ਨੰਬਰਦਾਰ ਬਲਜੀਤ ਸਿੰਘ ਚੁੰਨੀ ਕਲਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਯੂਨੀਅਨ ਦੇ ਸੂਬਾ ਪ੍ਰਧਾਨ ਨੰਬਰਦਾਰ ਕੁਲਵੰਤ ਸਿੰਘ ਝਾਂਮਪੁਰ ਅਤੇ ਜਨਰਲ ਸਕੱਤਰ ਨੰਬਰਦਾਰ ਹਰਬੰਸ ਸਿੰਘ ਇਸਰਹੇਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਵਿਚ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪ੍ਰਗਟ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਝਾਂਮਪੁਰ ਤੇ ਹਰਬੰਸ ਸਿੰਘ ਇਸਰਹੇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨੰਬਰਦਾਰ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਪਿੰਡ ਪੱਧਰ ’ਤੇ ਸਰਕਾਰੀ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਅਹਿਮ ਕੜੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਜਿਨ੍ਹਾਂ ਨੰਬਰਦਾਰਾਂ ਦਾ ਮਾਣ-ਭੱਤਾ ਅਜੇ ਤੱਕ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਨਹੀਂ ਪਹੁੰਚਿਆ, ਉਸ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਤੁਰੰਤ ਜਾਰੀ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਿਆਂ ਦੀ ਵਿੱਕਰੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਬਣੀ ਹੋਈ ਹੈ। ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਮਾਪਿਆਂ, ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜਿਕ ਪੱਧਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣ। ਮੀਟਿੰਗ ਦੌਰਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸਭਾ ਤੋਂ ਪਹਿਲਾਂ ਫ਼ਤਹਿਗੜ੍ਹ ਸਾਹਿਬ ਵੱਲ ਆਉਣ ਵਾਲੀਆਂ ਸੜਕਾਂ ਦੀ ਮੁਕੰਮਲ ਮੁਰੰਮਤ ਕਰਵਾਈ ਜਾਵੇ। ਇਸ ਮੌਕੇ ’ਤੇ ਬਲਜੀਤ ਸਿੰਘ ਚੁੰਨੀ, ਹਰਭਿੰਦਰ ਸਿੰਘ ਮਹਿਤਾਬਗੜ੍ਹ, ਮੋਹਨ ਸਿੰਘ ਚੁੰਨੀ, ਸ਼ਮਸ਼ੇਰ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਸੁਖਬੀਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਆਮ ਖ਼ਾਸ ਬਾਗ਼ ਰੋਡ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ ਸ਼ੁਰੂ ਅਗਲੀ ਖ਼ਬਰ ਕਰੋੜਾਂ ਦੀ ਲਾਗਤ ਨਾਲ ਬਣੀ ਨਵੀਂ ਸੜਕ ਦੇ ਟੁੱਟਣ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ - ਐਡਵੋਕੇਟ ਧਾਰਨੀ
Ad Position 24