ਵਿਧਾਇਕ ਲਖਵੀਰ ਸਿੰਘ ਰਾਏ ਨੇ ਆਮ ਖ਼ਾਸ ਬਾਗ਼ ਰੋਡ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਕਰਵਾਇਆ ਸ਼ੁਰੂ
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਵਿਖੇ ਆਮ ਖ਼ਾਸ ਬਾਗ਼ ਰੋਡ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸੜਕ ਦੇ ਨਵੀਨੀਕਰਨ ’ਤੇ ਕੁੱਲ 39.
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਵਿਖੇ ਆਮ ਖ਼ਾਸ ਬਾਗ਼ ਰੋਡ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸੜਕ ਦੇ ਨਵੀਨੀਕਰਨ ’ਤੇ ਕੁੱਲ 39.89 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਸੜਕ ਦੀ ਰੱਖ-ਰਖਾਅ (ਮੈਂਟੀਨੈਂਸ) ਉੱਤੇ 4.58 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਸੜਕ ਦੀ ਕੁੱਲ ਲੰਬਾਈ 1.14 ਕਿੱਲੋਮੀਟਰ ਹੈ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੜਕਾਂ ਦੀ ਉਸਾਰੀ , ਨਵੀਨੀਕਰਨ ਅਤੇ ਰੱਖ-ਰਖਾਅ ਲਈ ਸਰਕਾਰੀ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਹਲਕੇ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਸ ਸੜਕ ਨੂੰ ਵੀ.ਆਈ.ਪੀ ਰੋਡ ਕਿਹਾ ਜਾਂਦਾ ਹੈ। ਉਸ ਦੀ ਹਾਲਤ ਹਮੇਸ਼ਾ ਖਸਤਾ ਹੀ ਰਹਿੰਦੀ ਸੀ, ਉਸ ਨੂੰ ਇੰਟਰਲੋਕ ਟਾਈਲਾਂ ਦੇ ਨਾਲ ਬਣਾਇਆ ਗਿਆ ਹੈ ਤਾਂ ਜੋ ਸਮੱਸਿਆ ਨੂੰ ਪੱਕੇ ਤੌਰ ਤੇ ਹੱਲ ਕੀਤਾ ਜਾ ਸਕੇ। ਇਸ ਮੌਕੇ ’ਤੇ ਵਾਰਡ ਇੰਚਾਰਜ ਹਰਜੋਤ ਸਿੰਘ, ਕੌਂਸਲਰ ਦਵਿੰਦਰ ਕੌਰ, ਪ੍ਰਿਤਪਾਲ ਸਿੰਘ ਜੱਸੀ, ਬਲਦੇਵ ਜਲਾਲ, ਸ਼ਨੀ ਚੋਪੜਾ, ਦਵਿੰਦਰ ਸਿੰਘ, ਕੁਲਵਿੰਦਰ ਡੇਰਾ, ਮਨਦੀਪ ਪੋਲਾ, ਸਤਿੰਦਰ ਮਲਕਪੁਰ, ਰਾਮਪਾਲ ਸਿੰਘ, ਸਤਵੀਰ ਜੱਲ੍ਹਾ ਮਾਸਟਰ ਸੰਤੋਖ ਸਿੰਘ ਵੀ ਹਾਜ਼ਰ ਸਨ।