03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਫਰੰਟ ਦੇ 17 ਵੇਂ ਸਥਾਪਨਾ ਦਿਵਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਵਿਦਿਆਰਥੀਆਂ ਅਤੇ ਖਿਡਾਰੀਆ ਦਾ ਹੋਵੇਗਾ ਸਨਮਾਨ - ਡਾ. ਰੋਹਟਾ

ਫ਼ਤਹਿਗੜ੍ਹ ਸਾਹਿਬ , 3 ਨਵੰਬਰ (ਮਨਪ੍ਰੀਤ ਸਿੰਘ)-ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਸੂਬਾ ਇਕਾਈ ਦੀ ਮਹੀਨਾਵਾਰ ਮੀਟਿੰਗ ਫ਼ਰੰਟ ਦੇ ਸੂਬਾ ਪ੍ਰਧਾਨ ਡਾ. ਐਮ.

Ad Position 21
No active advertisement
ਅਜੀਤ ਡੈਸਕ 04-11-2026
ਫ਼ਤਹਿਗੜ੍ਹ ਸਾਹਿਬ , 3 ਨਵੰਬਰ (ਮਨਪ੍ਰੀਤ ਸਿੰਘ)-ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਸੂਬਾ ਇਕਾਈ ਦੀ ਮਹੀਨਾਵਾਰ ਮੀਟਿੰਗ ਫ਼ਰੰਟ ਦੇ ਸੂਬਾ ਪ੍ਰਧਾਨ ਡਾ. ਐਮ. ਐਸ. ਰੋਹਟਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਦੋ ਮੁੱਖ ਏਜੰਡਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਵਿਚ 29 ਨਵੰਬਰ ਨੂੰ ਫ਼ਰੰਟ ਦਾ 17ਵਾਂ ਸਥਾਪਨਾ ਦਿਵਸ ਮਨਾਉਣਾ ਅਤੇ ਪੂਰੇ ਪੰਜਾਬ ਵਿਚ ਨਵੀਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨਾ ਸ਼ਾਮਿਲ ਰਿਹਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਐਮ. ਐਸ. ਰੋਹਟਾ ਨੇ ਦੱਸਿਆ ਕਿ ਫ਼ਰੰਟ ਦੇ 17ਵੇਂ ਸਥਾਪਨਾ ਦਿਵਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ ਅਤੇ ਕਾਲਜਾਂ ਦੇ ਹੋਣਹਾਰ ਵਿਦਿਆਰਥੀਆਂ ਅਤੇ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਿੱਖਿਆ ਤੇ ਖੇਡਾਂ ਵਿਚ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਡਾ. ਰੋਹਟਾ ਨੇ ਦੱਸਿਆ ਕਿ ਇਸ ਸਮਾਗਮ ਵਿਚ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਰੰਟ ਵਲੋਂ ਸਮਾਜ ਭਲਾਈ, ਮਨੁੱਖੀ ਅਧਿਕਾਰਾਂ ਦੀ ਰੱਖਿਆ, ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਦੀਵਾਲੀ ਦੇ ਤਿਉਹਾਰ ਦੀਆਂ ਸਮੂਹ ਲੋਕਾਂ ਨੂੰ ਵਧਾਈ ਦਿੰਦਿਆਂ ਡਾ. ਰੋਹਟਾ ਨੇ ਅਪੀਲ ਕੀਤੀ ਕਿ ਆਓ ਸਾਰੇ ਮਿਲ ਕੇ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਈਏ। ਇਸ ਮੌਕੇ ਫ਼ਰੰਟ ਦੇ ਸੂਬਾ ਜਨਰਲ ਸਕੱਤਰ ਗੁਰਸੇਵਕ ਜਮੀਤਗੜ੍ਹ, ਸੂਬਾ ਖ਼ਜ਼ਾਨਚੀ ਹੰਸ ਰਾਜ ਤਲਾਣੀਆਂ, ਸਿੱਖਿਆ ਵਿੰਗ ਦੇ ਸੂਬਾ ਚੇਅਰਮੈਨ ਸੇਵਾ ਮੁਕਤ ਪ੍ਰਿੰਸੀਪਲ ਸੁਧੀਰ ਕੁਮਾਰ, ਡਿਪਟੀ ਚੇਅਰਮੈਨ ਪੰਕਜ ਗੁਪਤਾ, ਰਾਮ ਕੁਮਾਰ ਤਿਆਗੀ ਅਤੇ ਸੁਮੀਤ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਧੂ ਨੇ ਸ਼ੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਜਾਣੂੰ ਕਰਵਾਇਆ ਅਗਲੀ ਖ਼ਬਰ 70 ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ ਚ ਅੰਡਰ -14 ਲੜਕੀਆਂ ਦੇ ਖੋ ਖੋ ਟੂਰਨਾਮੈਂਟ ਦਾ ਹੋਇਆ ਆਗਾਜ਼
Ad Position 24