03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡੀ.ਬੀ.ਯੂ. ਨੇ ਆਨਲਾਈਨ , ਖੁੱਲ੍ਹੀ ਤੇ ਦੂਰਵਰਤੀ ਸਿੱਖਿਆ ਦੇ ਦਾਖ਼ਲਾ ਟੀਚਿਆਂ ਦੀ ਪ੍ਰਾਪਤੀ ਦਾ ਮਨਾਇਆ ਜਸ਼ਨ

ਅਮਲੋਹ, 3 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਭਰ ਦੇ ਸੂਚਨਾ ਅਤੇ ਕੈਰੀਅਰ ਸਲਾਹ-ਮਸ਼ਵਰਾ ਕੇਂਦਰਾਂ ਦੇ ਨੁਮਾਇੰਦਿਆਂ ਨਾਲ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਆਪਣੇ ਆਨਲਾਈਨ ਅਤੇ ਖੁੱਲ੍ਹੀ ਤੇ ਦੂਰਵਰਤੀ ਸਿੱਖਿਆ ਪ੍ਰੋਗਰਾਮਾਂ ਦੇ ਦਾਖ਼ਲੇ ਸਬੰਧੀ ਨਿਰਧਾਰਿਤ ਟੀਚਿਆਂ ਨੂੰ ਸਫਲਤਾਪੂਰਵਕ ਹਾਸਲ ਕਰਨ ਦੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਦਾਖ਼ਲਿਆਂ ਵਿਚ ਵਧੀਆ ਹੁੰਗਾਰਾ ਮਿਲਣ ਅਤੇ ਯੂਨੀਵਰਸਿਟੀ ਦੇ ਇਸ ਵਿੱਦਿਅਕ ਖੇਤਰ ਦੇ ਨਿਰੰਤਰ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਨੁਮਾਇੰਦਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ।

Ad Position 21
No active advertisement
ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਜਾਣਕਾਰੀ ਸਾਂਝੀ ਕਰਦੇ ਹੋਏ ਅਤੇ ਹੋਰ। ਅਜੀਤ ਤਸਵੀਰ ਯੋਗਿਤਾ ਕੌਰ, ਪਿਤਾ: ਕੇਵਲ ਸਿੰਘ, ਮਾਤਾ: ਸਰਬਜੀਤ ਕੌਰ, ਵਾਸੀ : ਅਮਲੋਹ 04-11-2026
ਅਮਲੋਹ, 3 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਭਰ ਦੇ ਸੂਚਨਾ ਅਤੇ ਕੈਰੀਅਰ ਸਲਾਹ-ਮਸ਼ਵਰਾ ਕੇਂਦਰਾਂ ਦੇ ਨੁਮਾਇੰਦਿਆਂ ਨਾਲ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਆਪਣੇ ਆਨਲਾਈਨ ਅਤੇ ਖੁੱਲ੍ਹੀ ਤੇ ਦੂਰਵਰਤੀ ਸਿੱਖਿਆ ਪ੍ਰੋਗਰਾਮਾਂ ਦੇ ਦਾਖ਼ਲੇ ਸਬੰਧੀ ਨਿਰਧਾਰਿਤ ਟੀਚਿਆਂ ਨੂੰ ਸਫਲਤਾਪੂਰਵਕ ਹਾਸਲ ਕਰਨ ਦੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਦਾਖ਼ਲਿਆਂ ਵਿਚ ਵਧੀਆ ਹੁੰਗਾਰਾ ਮਿਲਣ ਅਤੇ ਯੂਨੀਵਰਸਿਟੀ ਦੇ ਇਸ ਵਿੱਦਿਅਕ ਖੇਤਰ ਦੇ ਨਿਰੰਤਰ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਨੁਮਾਇੰਦਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਦੀ ਗਿਣਤੀ ਉਤਸ਼ਾਹਜਨਕ ਰਹੀ। ਇਸ ਦੇ ਨਾਲ ਹੀ ਵਿਦੇਸ਼ੀ ਵਿਦਿਆਰਥੀਆਂ ਨੇ ਵੀ ਵੱਖ-ਵੱਖ ਵਿੱਦਿਅਕ ਪ੍ਰੋਗਰਾਮਾਂ ਵਿਚ ਦਾਖ਼ਲਾ ਲਿਆ, ਜੋ ਦੇਸ਼ ਭਗਤ ਯੂਨੀਵਰਸਿਟੀ ਵਲੋਂ ਮੁਹੱਈਆ ਕਰਵਾਈ ਜਾ ਰਹੀ ਲਚਕਦਾਰ ਅਤੇ ਸੁਖਾਲੀ ਸਿੱਖਿਆ ਪ੍ਰਣਾਲੀ ਦੇ ਵੱਧਦੇ ਪਸਾਰ ਨੂੰ ਦਰਸਾਉਂਦਾ ਹੈ। ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੇ ਨਿਰਧਾਰਿਤ ਦਾਖ਼ਲਾ ਟੀਚਿਆਂ ਦੀ ਪ੍ਰਾਪਤੀ ਲਈ ਕੇਂਦਰਾਂ ਦੇ ਨੁਮਾਇੰਦਿਆਂ, ਦਾਖ਼ਲਾ ਟੀਮਾਂ ਅਤੇ ਸਬੰਧਿਤ ਕਰਮਚਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਮੌਕਿਆਂ ਨਾਲ ਜੋੜਨ ਲਈ ਉਨ੍ਹਾਂ ਦੀ ਲਗਨ, ਸਮਰਪਣ ਅਤੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਮਿਲਿਆ ਉਤਸ਼ਾਹਜਨਕ ਹੁੰਗਾਰਾ ਦੇਸ਼ ਭਗਤ ਯੂਨੀਵਰਸਿਟੀ ਪ੍ਰਤੀ ਉਨ੍ਹਾਂ ਦੇ ਭਰੋਸੇ ਦਾ ਪ੍ਰਤੀਕ ਹੈ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਹਰਸ਼ ਸਦਾਵਰਤੀ ਨੇ ਵੀ ਸਾਰੀਆਂ ਟੀਮਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਦੇ ਆਨਲਾਈਨ ਅਤੇ ਖੁੱਲ੍ਹੀ ਤੇ ਦੂਰਵਰਤੀ ਸਿੱਖਿਆ ਪ੍ਰੋਗਰਾਮਾਂ ਵਿਚ ਹੋ ਰਹੇ ਨਿਰੰਤਰ ਵਾਧੇ ਬਾਰੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਤਰੱਕੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਆਰੀ ਸਿੱਖਿਆ, ਡਿਜੀਟਲ ਸਿੱਖਿਆ ਮੰਚਾਂ ਦੀ ਪ੍ਰਭਾਵਸ਼ਾਲੀ ਵਰਤੋਂ, ਵਿਦਿਆਰਥੀਆਂ ਨੂੰ ਸਮੇਂ ਸਿਰ ਸਹਾਇਤਾ ਅਤੇ ਉਨ੍ਹਾਂ ਨਾਲ ਨਿਰੰਤਰ ਸੰਪਰਕ ਤੇ ਸਾਂਝ ਬਣਾਈ ਰੱਖਣਾ ਜ਼ਰੂਰੀ ਹੈ। ਇਸ ਮੌਕੇ ਯੂਨੀਵਰਸਿਟੀ ਵਲੋਂ ਜਨਵਰੀ 2027 ਸੈਸ਼ਨ ਲਈ ਦਾਖ਼ਲਾ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਵੀ ਕੀਤੀ ਗਈ। ਇਸ ਤਹਿਤ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਆਨਲਾਈਨ ਅਤੇ ਖੁੱਲ੍ਹੀ ਤੇ ਦੂਰਵਰਤੀ ਸਿੱਖਿਆ ਪ੍ਰੋਗਰਾਮਾਂ ਵਿਚ ਦਾਖ਼ਲਾ ਲੈਣ ਲਈ ਸੱਦਾ ਦਿੱਤਾ ਗਿਆ। ਸਮਾਗਮ ਦੀ ਸਮਾਪਤੀ ਨਵੇਂ ਉਤਸ਼ਾਹ ਅਤੇ ਦ੍ਰਿੜ੍ਹ ਸੰਕਲਪ ਨਾਲ ਹੋਈ। ਸ਼ਾਮਲ ਹੋਈਆਂ ਸਾਰੀਆਂ ਟੀਮਾਂ ਨੇ ਇਸ ਪ੍ਰਾਪਤੀ ਨੂੰ ਹੋਰ ਅੱਗੇ ਲਿਜਾਣ ਅਤੇ ਪੰਜਾਬ ਸਮੇਤ ਹੋਰਨਾਂ ਖੇਤਰਾਂ ਵਿਚ ਵੀ ਦੇਸ਼ ਭਗਤ ਯੂਨੀਵਰਸਿਟੀ ਦੀ ਵਿੱਦਿਅਕ ਪਹੁੰਚ ਨੂੰ ਹੋਰ ਵਿਸ਼ਾਲ ਬਣਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਇੰਦਰਜੀਤ ਸਿੰਘ ਚਤਰਪੁਰਾ ਅਮੋਲਕ ਸਿੰਘ ਵਿਰਕ ਅਗਲੀ ਖ਼ਬਰ ਸੰਧੂ ਨੇ ਸ਼ੈਲਰ ਮਾਲਕਾਂ ਦੀਆਂ ਮੁਸ਼ਕਿਲਾਂ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਜਾਣੂੰ ਕਰਵਾਇਆ
Ad Position 24