05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਖੇਡ ਮੈਦਾਨ ’ਚ ਗੱਡੇ ਝੰਡੇ ਬਲਾਕ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਖੇਡਾਂ ’ਚ ਵੀ ਜਿੱਤੇ ਮੈਡਲ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਅਤੇ ਬੁਲੰਦ ਹੌਸਲੇ ਦੇ ਦਮ ’ਤੇ ਸਫਲਤਾ ਦਾ ਇਕ ਨਵਾਂ ਇਤਿਹਾਸ ਰਚਿਆ ਹੈ। ਪਹਿਲਾਂ ਬਲਾਕ ਪੱਧਰੀ ਖੇਡਾਂ ਵਿਚ ਮੈਡਲ ਜਿੱਤਣ ਤੋਂ ਬਾਅਦ, ਇਨ੍ਹਾਂ ਹੋਣਹਾਰ ਬੱਚਿਆਂ ਨੇ ਹੁਣ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵੀ ਅਣਥੱਕ ਮਿਹਨਤ ਦੇ ਬਲਬੂਤੇ ਸ਼ਾਨਦਾਰ ਮੱਲਾਂ ਮਾਰ ਕੇ ਕਈ ਮੈਡਲ ਆਪਣੇ ਨਾਮ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਅਤੇ ਬੁਲੰਦ ਹੌਸਲੇ ਦੇ ਦਮ ’ਤੇ ਸਫਲਤਾ ਦਾ ਇਕ ਨਵਾਂ ਇਤਿਹਾਸ ਰਚਿਆ ਹੈ। ਪਹਿਲਾਂ ਬਲਾਕ ਪੱਧਰੀ ਖੇਡਾਂ ਵਿਚ ਮੈਡਲ ਜਿੱਤਣ ਤੋਂ ਬਾਅਦ, ਇਨ੍ਹਾਂ ਹੋਣਹਾਰ ਬੱਚਿਆਂ ਨੇ ਹੁਣ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵੀ ਅਣਥੱਕ ਮਿਹਨਤ ਦੇ ਬਲਬੂਤੇ ਸ਼ਾਨਦਾਰ ਮੱਲਾਂ ਮਾਰ ਕੇ ਕਈ ਮੈਡਲ ਆਪਣੇ ਨਾਮ ਕੀਤੇ ਹਨ। ਇਨ੍ਹਾਂ ਖਿਡਾਰੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ ਵਿਚ ਲਗਨ ਅਤੇ ਜਜ਼ਬਾ ਹੋਵੇ, ਤਾਂ ਕੋਈ ਵੀ ਮੁਸ਼ਕਿਲ ਮੰਜਿਲ ਤੱਕ ਪਹੁੰਚਣ ਤੋਂ ਨਹੀਂ ਰੋਕ ਸਕਦੀ। ਪ੍ਰਾਪਤ ਕੀਤੇ ਨਤੀਜਿਆਂ ਵਿਚ ਗੁਰਤੇਜ ਸਿੰਘ ਨੇ 100 ਮੀਟਰ ਦੌੜ ਵਿਚ ਪਹਿਲਾ ਤੇ ਸ਼ਾਟਪੁੱਟ ਵਿਚ ਦੂਜਾ ਸਥਾਨ ਹਾਸਲ ਕੀਤਾ। ਰਿਸ਼ੂ ਸ਼ਰਮਾ ਨੇ ਲੌਂਗ ਜੰਪ ਵਿਚ ਪਹਿਲਾ ਤੇ 100 ਮੀਟਰ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਕੋਮਲਪ੍ਰੀਤ ਕੌਰ ਨੇ ਐਸ.ਬੀ.ਟੀ. ਵਿਚ ਪਹਿਲਾ ਅਤੇ 50 ਮੀਟਰ ਵਾਕ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨਵਦੀਪ ਕੌਰ ਨੇ 50 ਮੀਟਰ ਦੌੜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਾਜਿਆ ਨੇ ਲੌਂਗ ਜੰਪ ਵਿਚ ਦੂਜਾ ਅਤੇ 100 ਮੀਟਰ ਦੌੜ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਧਰੁਵ ਸਿੰਘ ਨੇ 100 ਮੀਟਰ ਦੌੜ ਵਿਚ ਤੀਜਾ ਅਤੇ ਸ਼ਾਟਪੁੱਟ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ, ਜਦਕਿ ਨਵਨੀਤ ਕੌਰ ਨੇ 1 00 ਮੀਟਰ ਦੌੜ ਅਤੇ ਸ਼ਾਟਪੁੱਟ ਦੋਵਾਂ ਮੁਕਾਬਲਿਆਂ ਵਿਚ ਚੌਥਾ ਸਥਾਨ ਹਾਸਲ ਕੀਤਾ। ਇਸ ਵੱਡੀ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਸਪੈਸ਼ਲ ਐਜੂਕੇਟਰ ਇਕਬਾਲ ਕੌਰ ਨੇ ਦੱਸਿਆ ਕਿ ਇਹ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ, ਸਕੂਲ ਸਟਾਫ਼ ਦੇ ਪੂਰਨ ਸਹਿਯੋਗ ਅਤੇ ਬਲਾਕ ਪੱਧਰ ਤੋਂ ਮਿਲੇ ਹੌਸਲੇ ਦਾ ਹੀ ਨਤੀਜਾ ਹੈ। ਉਨ੍ਹਾਂ ਨੇ ਉਚੇਚੇ ਤੌਰ ’ਤੇ ਉਨ੍ਹਾਂ ਅਧਿਆਪਕ ਸਾਥੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣਾ ਸਮਾਂ ਕੱਢ ਕੇ ਬੱਚਿਆਂ ਨੂੰ ਸਟੇਡੀਅਮ ਤੱਕ ਪਹੁੰਚਾਇਆ ਅਤੇ ਖੇਡ ਮੈਦਾਨ ਵਿਚ ਉਨ੍ਹਾਂ ਦਾ ਮਨੋਬਲ ਵਧਾਇਆ। ਉਨ੍ਹਾਂ ਦੱਸਿਆ ਕਿ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਇਹ ਜੇਤੂ ਬੱਚੇ ਹੁਣ ਰਾਜ ਪੱਧਰੀ ਖੇਡਾਂ ਲਈ ਚੁਣੇ ਜਾਣਗੇ ਅਤੇ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਜੇਤੂ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਆਸ ਪ੍ਰਗਟਾਈ ਗਈ ਕਿ ਇਹ ਬੱਚੇ ਸਟੇਟ ਖੇਡਾਂ ਵਿਚ ਵੀ ਜਿੱਤ ਦੇ ਝੰਡੇ ਗੱਡ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਚੰਦੂਮਾਜਰਾ ਪਰਿਵਾਰ ਦੇ ਪਿਛੋਕੜ ਕਰਕੇ ਪੰਥਕ ਏਕਤਾ ਦੀਆਂ ਕੋਸ਼ਿਸ਼ਾਂ ਰਹੀਆਂ ਅਸਫ਼ਲ-ਮਾਧੋਪੁਰ, ਖ਼ਾਲਸਪੁਰ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 7 ਨੂੰ
Ad Position 24