ਗੁਰੂ ਵਲੋਂ ਮਾਲਵਾ ਖੇਤਰ ਦੇ ਪੰਜ ਜ਼ਿਲਿਆਂ ’ਚ ਰੈਲੀਆਂ ਕਰ ਕੇ ਵਰਕਰਾਂ ਨੂੰ ਕੀਤਾ ਲਾਮਬੰਦ
ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਐਸ. ਸੀ.
ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਐਸ.ਸੀ. ਵਰਗ ਨਾਲ ਸੰਪਰਕ ਵਧਾਉਣ ਲਈ ਕੋਰ ਕਮੇਟੀ ਮੈਂਬਰ ਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਐਸ.ਸੀ. ਵਿੰਗ ਅਤੇ ਹਲਕਾ ਬਸੀ ਪਠਾਣਾਂ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਮਾਲਵਾ ਖੇਤਰ ਦੇ ਪੰਜ ਜ਼ਿਲਿ੍ਆਂ ਵਿਚ ਕੀਤੀਆਂ ਰੈਲੀਆਂ ਉਪਰੰਤ ਵਾਪਸੀ ਕੀਤੀ ਗਈ। ਹਲਕਾ ਇੰਚਾਰਜ ਗੁਰੂ ਨੇ ਇਸ ਮੁਹਿੰਮ ਦੌਰਾਨ ਐਸ.ਸੀ.ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨਾਲ ਮਿਲ ਕੇ ਬਠਿੰਡਾ, ਮਾਨਸਾ, ਮੋਗਾ, ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਆਂ ਦੇ 12 ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਨੂੰ ਸੰਬੋਧਨ ਕੀਤਾ। ਸ. ਗੁਰੂ ਨੇ ਵਾਪਸੀ ਉਪਰੰਤ ਦੱਸਿਆ ਕਿ ਲੰਬੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਗਿੱਦੜਬਾਹਾ, ਮਲੋਟ, ਤਲਵੰਡੀ ਸਾਬੋ, ਸਰਦੂਲਗੜ੍ਹ, ਮੌੜ, ਬਾਘਾ ਪੁਰਾਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਿਰੋਜ਼ਪੁਰ ਦਿਹਾਤੀ ਵਿਖੇ ਹੋਈਆਂ ਰੈਲੀਆਂ ਦੌਰਾਨ ਪਾਰਟੀ ਵਰਕਰਾਂ ਅਤੇ ਲੋਕਾਂ ਨੂੰ ਅਕਾਲੀ ਸਰਕਾਰਾਂ ਸਮੇਂ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਵਲੋਂ ਗ਼ਰੀਬ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਰੈਲੀਆਂ ਦੌਰਾਨ 2027 ਵਿਚ ਅਕਾਲੀ ਸਰਕਾਰ ਬਣਨ ’ਤੇ ਪੰਜਾਬੀਆਂ ਲਈ ਰੁਜ਼ਗਾਰ, ਨੌਜਵਾਨਾਂ ਲਈ ਤਿੰਨ ਲੱਖ ਸਰਕਾਰੀ ਨੌਕਰੀਆਂ, ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਵਿਆਜ ਰਹਿਤ ਕਰਜ਼ਾ, ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ,ਗ਼ਰੀਬ ਪਰਿਵਾਰਾਂ ਲਈ ਮੁਫ਼ਤ ਸਿਹਤ ਸਹੂਲਤਾਂ ਅਤੇ ਸਿੱਖਿਆ, ਬੇਘਰਿਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ, ਪੱਕੇ ਮਕਾਨ, ਇਕ ਲੱਖ ਰੁਪਏ ਸ਼ਗਨ ਸਕੀਮ ਅਤੇ ਪ੍ਰਤੀ ਪਰਿਵਾਰ 50 ਕਿੱਲੋ ਕਣਕ ਵਰਗੇ ਚੋਣ ਵਾਅਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦਾ ਮਕਸਦ ਐਸ.ਸੀ. ਵਰਗ ਦੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਅਤੇ ਜਥੇਬੰਦੀ ਨੂੰ ਬੂਥ ਪੱਧਰ ਤੱਕ ਸਰਗਰਮ ਕਰਨਾ ਹੈ।