05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਾਰਜ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਜਾਣਾ ਹੋਵੇਗਾ ਆਸਾਨ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਸ਼ਹਿਰ ਦੇ ਵਾਰਡ ਨੰ.

Ad Position 21
No active advertisement
ਅਜੀਤ ਡੈਸਕ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਵਲੋਂ ਸਰਹਿੰਦ ਸ਼ਹਿਰ ਦੇ ਵਾਰਡ ਨੰ. 17 ਵਿਚ 19.92 ਲੱਖ ਰੁਪਏ ਦੀ ਲਾਗਤ ਨਾਲ ਰਸਤਿਆਂ ਨੂੰ ਪੱਕਾ ਕਰਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਕਾਰਜ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਜਾਣ ਲਈ ਇੱਕ ਨਵਾਂ ਰਸਤਾ ਮਿਲੇਗਾ, ਜਿਸ ਨਾਲ ਆਵਾਜਾਈ ਦੀ ਸਹੂਲਤ ਵਿਚ ਵੀ ਵਾਧਾ ਹੋਵੇਗਾ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਆਲੇ-ਦੁਆਲੇ ਦੀਆਂ ਲਗਭਗ ਸਾਰੀਆਂ ਸੜਕਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ, ਤਾਂ ਜੋ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਆਵਾਜਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬੀਰ ਦਵਿੰਦਰ ਸਿੰਘ ਨੇ ਵਿਧਾਇਕ ਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਵਾਰਡ ਨੂੰ ਵਿਕਾਸ ਕਾਰਜਾਂ ਲਈ ਜੋ ਗਰਾਂਟ ਦਿੱਤੀ ਗਈ ਹੈ, ਇਸ ਦੇ ਨਾਲ ਵਾਰਡ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਵਾਰਡ ਦੀ ਕੌਂਸਲਰ ਮਨਪ੍ਰੀਤ ਕੌਰ, ਕੌਂਸਲਰ ਦਵਿੰਦਰ ਕੌਰ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਐਡਵੋਕੇਟ ਰੀਨਾ ਰਾਣੀ, ਸਰਪੰਚ ਜਗਰੂਪ ਸਿੰਘ, ਮਨਦੀਪ ਸਿੰਘ ਪੋਲਾ, ਦਿਲਪ੍ਰੀਤ ਸਿੰਘ ਭੱਟੀ, ਮਾਨਵ ਟਿਵਾਣਾ, ਵੀਰ ਦਵਿੰਦਰ ਸਿੰਘ, ਕੌਂਸਲਰ ਸਨੀ ਚੋਪੜਾ, ਰਣਜੋਧ ਸਿੰਘ ਮੀਰਪੁਰ, ਨਰਿੰਦਰ ਸਿੰਘ ਨੰਨੂ ਆਦਿ ਸਮੇਤ ਵਾਰਡ ਵਾਸੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖਿਲਾਫ ਮੁਹਿੰਮ ਨੌਜਵਾਨਾਂ ਨੂੰ ਬਚਾਉਣ ਦਾ ਯੋਗ ਉਪਰਾਲਾ-ਰਾਜ ਕਟਾਰੀਆ ਅਗਲੀ ਖ਼ਬਰ ਗੁਰੂ ਵਲੋਂ ਮਾਲਵਾ ਖੇਤਰ ਦੇ ਪੰਜ ਜ਼ਿਲਿਆਂ ’ਚ ਰੈਲੀਆਂ ਕਰ ਕੇ ਵਰਕਰਾਂ ਨੂੰ ਕੀਤਾ ਲਾਮਬੰਦ
Ad Position 24