05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡਾ. ਰਣਜੀਤ ਕੌਰ ਗੁਰੂ ਨੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ ਬੀਬਾ ਹਰਸਿਮਰਤ ਕੌਰ ਬਾਦਲ ਦੀ 17 ਨੂੰ ਬਸੀ ਪਠਾਣਾਂ ਹਲਕੇ ’ਚ ਹੋਣ ਵਾਲੀ ਮੀਟਿੰਗ ਸੰਬੰਧੀ ਕੀਤੀ ਵਿਚਾਰ ਚਰਚਾ

ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਡਾ. ਰਣਜੀਤ ਕੌਰ ਗੁਰੂ ਦੁਆਰਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 05-11-2026
ਬਸੀ ਪਠਾਣਾਂ, 4 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਡਾ.ਰਣਜੀਤ ਕੌਰ ਗੁਰੂ ਦੁਆਰਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਡਾ. ਰਣਜੀਤ ਕੌਰ ਗੁਰੂ ਨੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਮਨ ਗੁਪਤਾ ਦੇ ਗ੍ਰਹਿ ਵਿਖੇ ਮੀਟਿੰਗ ਕਰਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਹਿਤਾਂ ਨਾਲ ਜੁੜੇ ਮੁੱਦਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ 17 ਨਵੰਬਰ ਨੂੰ ਬਸੀ ਪਠਾਣਾਂ ਹਲਕੇ ’ਚ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਹੀ ਪੰਜਾਬ, ਪੰਜਾਬੀਅਤ, ਸਿੱਖ ਪੰਥ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਦੇ ਉਦੇਸ਼ ਨਾਲ ਹੋਈ ਹੈ, ਅਤੇ ਪਾਰਟੀ ਦੀ ਵਿਚਾਰਧਾਰਾ ਵਿਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਆਵਾਜ਼ ਦੇਣ ਨੂੰ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਚਾਹੀਦਾ ਹੈ। ਇਸ ਮੌਕੇ ਮੀਨੂ ਗੁਪਤਾ, ਬਲਜਿੰਦਰ ਕੌਰ ਮਠਾੜੂ, ਸੰਨਦੀਪ ਕੌਰ, ਅਨੀਤਾ ਰਾਣੀ, ਦਰਸ਼ਨ ਕੌਰ, ਮਨੀਸ਼ਾ, ਅਮ੍ਰਿਤ ਕੌਰ, ਬੇਅੰਤ ਕੌਰ, ਹਰਪ੍ਰੀਤ ਕੌਰ, ਕੁਲਵੰਤ ਕੌਰ, ਹਰਦੀਪ ਕੌਰ, ਹਰਜਿੰਦਰ ਕੌਰ, ਜੋਗਿੰਦਰ ਕੌਰ, ਲਖਵਿੰਦਰ ਕੌਰ, ਹਰਪ੍ਰੀਤ ਕੌਰ, ਹਰਦੀਪ ਕੌਰ, ਬਲਜਿੰਦਰ ਕੌਰ, ਅਮਰਜੀਤ ਕੌਰ, ਰਮਨਦੀਪ ਕੌਰ, ਭੁਪਿੰਦਰ ਕੌਰ, ਜਸਪ੍ਰੀਤ ਕੌਰ, ਅਮੋਲਦੀਪ ਕੌਰ, ਬਿੰਦਰ ਕੌਰ, ਹਰਦੀਪ ਕੌਰ, ਸੁਖਵਿੰਦਰ ਕੌਰ, ਬਲਵੀਰ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਜਸਪਾਲ ਕੌਰ ਸਮੇਤ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਸੁਖਜੋਤ ਸਿੰਘ ਨੇ ਪ੍ਰਿਯੰਕ ਖੜਗੇ ਨਾਲ ਕੀਤੀ ਮੁਲਾਕਾਤ ਨੌਜਵਾਨਾਂ ਦੀ ਰਾਜਨੀਤੀ ਵਿਚ ਭਾਗੀਦਾਰੀ ਅਤੇ ਬਸੀ ਪਠਾਣਾਂ ਦੇ... ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਬੌਧਿਕ ਸੰਪਤੀ ਅਧਿਕਾਰਾਂ ’ਤੇ ਵਿਸ਼ੇਸ਼ ਲੈਕਚਰ
Ad Position 24