04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

6 ਨਵੰਬਰ ਨੂੰ ਧੂਰੀ ਵਿਖੇ ਕੀਤਾ ਜਾਵੇਗਾ ਵਿਸ਼ਾਲ ਸੰਘਰਸ਼, ਮੰਗਾਂ ਦਾ ਹੱਲ ਨਾ ਹੋਣ ’ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ

ਜਖਵਾਲੀ, 4 ਨਵੰਬਰ (ਨਿਰਭੈ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਜਰਨੈਲ ਸਿੰਘ ਨਲੀਨਾਂ ਤੇ ਖ਼ਜ਼ਾਨਚੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਆਊਟਸੋਰਸਿੰਗ ਕਾਮਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਾਨੂੰਨ ਪਾਸ ਕਰਨ ਦੇ ਬਾਵਜੂਦ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 05-11-2026
ਜਖਵਾਲੀ, 4 ਨਵੰਬਰ (ਨਿਰਭੈ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਜਰਨੈਲ ਸਿੰਘ ਨਲੀਨਾਂ ਤੇ ਖ਼ਜ਼ਾਨਚੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਆਊਟਸੋਰਸਿੰਗ ਕਾਮਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਾਨੂੰਨ ਪਾਸ ਕਰਨ ਦੇ ਬਾਵਜੂਦ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਆਗੂਆਂ ਨੇ ਇਸ ਨੂੰ ਕਾਮਿਆਂ ਨਾਲ ਬੇਇਨਸਾਫ਼ੀ ਕਰਾਰ ਦਿੰਦਿਆਂ ਸਰਕਾਰ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਕਟ 2026 ਪਾਸ ਕੀਤੇ ਜਾਣ ਨਾਲ ਵਿਭਾਗ ਵਿਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਕਾਮਿਆਂ ਨੂੰ ਆਪਣੇ ਭਵਿੱਖ ਪ੍ਰਤੀ ਆਸ ਦੀ ਕਿਰਨ ਦਿਖਾਈ ਦਿੱਤੀ ਸੀ। ਕਾਮਿਆਂ ਨੂੰ ਉਮੀਦ ਸੀ ਕਿ ਸਰਕਾਰ ਕਾਨੂੰਨ ਨੂੰ ਅਮਲੀ ਰੂਪ ਦੇ ਕੇ ਉਨ੍ਹਾਂ ਦੀਆਂ ਸੇਵਾਵਾਂ ਸਬੰਧੀ ਮਸਲੇ ਦਾ ਹੱਲ ਕਰੇਗੀ ਅਤੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕੀਤਾ ਜਾਵੇਗਾ। ਪਰੰਤੂ ਮੌਜੂਦਾ ਸਮੇਂ ਤੱਕ ਜਲ ਸਪਲਾਈ ਵਿਭਾਗ ਵਲੋਂ ਇਸ ਦਿਸ਼ਾ ਵਿਚ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਕਾਮਿਆਂ ਵਿਚ ਨਿਰਾਸ਼ਾ ਅਤੇ ਰੋਸ ਵਧਦਾ ਜਾ ਰਿਹਾ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮੈਨੇਜਮੈਂਟ ਵਲੋਂ ਕਾਮਿਆਂ ਦੇ ਮਸਲੇ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ 6 ਨਵੰਬਰ ਨੂੰ ਧੂਰੀ ਵਿਖੇ ਵਿਸ਼ਾਲ ਸੰਘਰਸ਼ ਕੀਤਾ ਜਾਵੇਗਾ। ਜਥੇਬੰਦੀ ਨੇ ਸਪਸ਼ਟ ਕੀਤਾ ਕਿ ਇਸ ਸੰਘਰਸ਼ ਦਾ ਮੁੱਖ ਉਦੇਸ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਉਣਾ ਅਤੇ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕਵਿਤਾ ਗਾਇਨ ਅਤੇ ਸਾਹਿੱਤ ਸਿਰਜਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ੍ਰੀ ਹਨੂਮਾਨ ਦੀ ਗਦਾ ਯਾਤਰਾ ਦਾ ਮੰਡੀ ਗੋਬਿੰਦਗੜ੍ਹ ਪਹੁੰਚਣ ’ਤੇ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ
Ad Position 24