04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਨੂੰ ਦਿੱਤੀ ਸ਼ਰਧਾਂਜਲੀ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਦੀ ਯਾਦ ਵਿਚ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।

Ad Position 21
No active advertisement
ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਜਾਣਕਾਰੀ ਦਿੰਦੇ ਹੋਏ ਸਾਬਕਾ ਮੰਤਰੀ ਡਾ. ਹਰਬੰਸ ਲਾਲ ਤੇ ਹੋਰ। ਅਜੀਤ ਤਸਵੀਰ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਦੀ ਯਾਦ ਵਿਚ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸਿੱਖ ਵਿਰੋਧੀ ਦੰਗਿਆਂ ਦੌਰਾਨ ਸ਼ਹੀਦ ਹੋਏ ਨਿਰਦੋਸ਼ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਨਵੰਬਰ 1984 ਦੌਰਾਨ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਸਿੱਖ ਵਿਰੋਧੀ ਵਾਪਰੀਆਂ ਘਟਨਾਵਾਂ ਨੂੰ 42 ਵਰੇ੍ਹ ਬੀਤ ਜਾਣ ਤੋਂ ਬਾਅਦ ਵੀ ਨਾ ਤਾਂ ਕਾਂਗਰਸ ਵਲੋਂ ਅੱਜ ਤੱਕ ਮੁਆਫ਼ੀ ਮੰਗੀ ਗਈ ਹੈ ਅਤੇ ਨਾ ਹੀ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਿਆ ਹੈ ਅਤੇ ਕਾਂਗਰਸ ਪਾਰਟੀ ਵਲੋਂ ਹੁਣ ਵੀ ਉਨ੍ਹਾਂ ਦਿਨਾਂ ਦੌਰਾਨ ਦਿੱਲੀ ਅਤੇ ਪੰਜਾਬ ਵਿਚ ਇਨਸਾਫ਼ ਰੈਲੀਆਂ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੰਬਰ 1984 ਵਿਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਇਸ਼ਾਰਿਆਂ ’ਤੇ ਹੀ ਪਾਰਟੀ ਦੇ ਕਾਰਕੁਨਾਂ ਵਲੋਂ ਸਿੱਖੀ ਵਿਰੋਧੀ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਡਾ. ਹਰਬੰਸ ਲਾਲ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣੇ ਦੇ 121 ਦੰਗਾ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦੇ ਜ਼ਖ਼ਮਾਂ ਤੇ ਮਲ੍ਹਮ ਲਗਾਉਣ ਦਾ ਕੰਮ ਕੀਤਾ ਹੈ, ਇਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰਿਆਣਾ ਵਾਂਗ ਸਿੱਖ ਵਿਰੋਧੀ ਦੰਗਾ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦੀ ਬਾਂਹ ਫੜਨੀ ਚਾਹੀਦੀ ਸੀ ਪਰ ਪੰਜਾਬ ਦੀ ‘ਆਪ’ ਸਰਕਾਰ ਨੇ ਦੰਗਾਂ-ਪੀੜਤ ਪਰਿਵਾਰਾਂ ਦੀ ਭਲਾਈ ਬਾਰੇ ਕਦੇ ਨਹੀਂ ਸੋਚਿਆ। ਇਸ ਮੌਕੇ ’ਤੇ ਡਾ. ਹਰਬੰਸ ਲਾਲ ਤੋਂ ਇਲਾਵਾ ਬਲਦੇਵ ਸਿੰਘ ਚੌਰਵਾਲਾ, ਲਖਵੀਰ ਸਿੰਘ, ਜਸਵਿੰਦਰ ਸਿੰਘ, ਦਲੇਰ ਸਿੰਘ ਖਾਲਸਾ, ਮਨਜੀਤ ਸਿੰਘ ਜੰਡਾਲੀ, ਨਿਰਮਲ ਸਿੰਘ ਰਸੀਦਪੁਰ, ਨੰਬਰਦਾਰ ਮੋਹਨ ਸਿੰਘ ਚੁੰਨੀ ਖ਼ੁਰਦ, ਕਿਰਨ ਸ਼ਰਮਾ, ਐਡਵੋਕੇਟ ਆਸ਼ਾ ਸੂਦ, ਗੁਰਮੇਲ ਕੌਰ ਸਰਹਿੰਦ ਸ਼ਹਿਰ, ਗੁਰਿੰਦਰ ਸਿੰਘ, ਕੇਵਲ ਸਿੰਘ, ਬਾਬੂ ਸਿੰਘ ਡਡਿਆਣਾ, ਜੋਗਿੰਦਰ ਸਿੰਘ ਖੇੜਾ, ਦਲੀਪ ਸਿੰਘ ਤਲਵਾੜਾ, ਕੁਲਵਿੰਦਰ ਸਿੰਘ ਕੋਟਲਾ ਬਜਵਾੜਾ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਪ੍ਰੀਤਮ ਸਿੰਘ ਗੁਣੀਆ ਮਾਜਰਾ, ਗੁਰਤੇਜ ਸਿੰਘ, ਗੁਰਦੀਪ ਸਿੰਘ ਭਾਗਨਪੁਰ, ਜਗਵੀਰ ਸਿੰਘ ਤਰਖੇੜੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਅਮਲੋਹ ਤੋਂ ਵੱਡਾ ਕਾਫ਼ਲਾ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਰਵਾਨਾ ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕਵਿਤਾ ਗਾਇਨ ਅਤੇ ਸਾਹਿੱਤ ਸਿਰਜਣ ਮੁਕਾਬਲੇ ਕਰਵਾਏ
Ad Position 24