04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਾਗਰਾ ਦੀ ਅਗਵਾਈ ਹੇਠ ਸੰਗਰੂਰ ਇਨਸਾਫ਼ ਰੈਲੀ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿਚ ਵਰਕਰਾਂ ਨੇ ਕੀਤੀ ਸ਼ਮੂਲੀਅਤ

ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਸਰਕਾਰ ਦੀਆਂ ਨਾਕਾਮੀਆਂ, ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਸੂਬੇ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਕੀਤੀ ਗਈ ਇਨਸਾਫ਼ ਰੈਲੀ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਵਿਚ ਸ਼ਾਮਲ ਹੋਣ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸੰਗਰੂਰ ਪਹੁੰਚੇ।

Ad Position 21
No active advertisement
ਅਜੀਤ ਡੈਸਕ 05-11-2026
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਸਰਕਾਰ ਦੀਆਂ ਨਾਕਾਮੀਆਂ, ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਅਤੇ ਸੂਬੇ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਕੀਤੀ ਗਈ ਇਨਸਾਫ਼ ਰੈਲੀ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੈਲੀ ਵਿਚ ਸ਼ਾਮਲ ਹੋਣ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸੰਗਰੂਰ ਪਹੁੰਚੇ। ਇਸ ਮੌਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਸੂਬੇ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਕਾਂਗਰਸ ਪਾਰਟੀ ਦੀ ਮੁੱਖ ਤਰਜੀਹ ਹੈ। ਇਸ ਮੌਕੇ ਬਲਾਕ ਪ੍ਰਧਾਨ, ਮੰਡਲ ਪ੍ਰਧਾਨ, ਕਾਂਗਰਸ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕਾਮਰਸ ਵਿਭਾਗ ਵਲੋਂ ਦੀਵਾਲੀ ਸੰਬੰਧੀ ਰਚਨਾਤਮਿਕ ਮੁਕਾਬਲੇ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਿਖੇ ਆਧੁਨਿਕ ਤਕਨੀਕਾਂ ਬਾਰੇ ਤਕਨੀਕੀ ਸੈਸ਼ਨ
Ad Position 24