05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੇ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦੇ ਕਾਨੂੰਨੀ ਵਿੰਗ ਦਾ ਪ੍ਰਧਾਨ ਬਣਾਏ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਸ.

Ad Position 21
No active advertisement
ਅਜੀਤ ਡੈਸਕ 06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੂੰ ਪਾਰਟੀ ਦੇ ਕਾਨੂੰਨੀ ਵਿੰਗ ਦਾ ਪ੍ਰਧਾਨ ਬਣਾਏ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਐਡਵੋਕੇਟ ਧਾਰਨੀ ਨਿਆਇਕ ਮਾਮਲਿਆਂ ਦੇ ਮਾਹਿਰ ਹਨ ਜਿਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਕਾਨੂੰਨੀ ਵਿੰਗ ਦੇ ਮੁਖੀ ਵਜੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭੁੱਟਾ ਨੇ ਕਿਹਾ ਕਿ ਐਡਵੋਕੇਟ ਧਾਰਨੀ ਦੇ ਕਾਨੂੰਨੀ ਵਿੰਗ ਦਾ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਕੀਲ ਭਾਈਚਾਰਾ ਵੀ ਪਾਰਟੀ ਦੇ ਹੱਕ ਵਿਚ ਖੜੇਗਾ। ਇਸ ਮੌਕੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਨਿਰਸੁਆਰਥ ਭਾਵਨਾ ਨਾਲ ਸੇਵਾਵਾਂ ਨਿਭਾਅ ਰਹੇ ਹਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਵੱਖ-ਵੱਖ ਅਹੁਦੇ ਦੇ ਕੇ ਵੱਡਾ ਮਾਣ ਸਨਮਾਨ ਦਿੱਤਾ ਜਾਂਦਾ ਰਿਹਾ ਹੈ ਜਿਸ ਦੇ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਕਾਨੂੰਨੀ ਮਾਮਲਿਆਂ ਦੀ ਲੜਾਈ ਲੜਨ ਦੇ ਨਾਲ-ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣਗੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਐਡਵੋਕੇਟ ਅਮਨਦੀਪ ਸਿੰਘ ਚੀਮਾ, ਬਲਜਿੰਦਰ ਸਿੰਘ ਬਰਾਸ ਮੈਂਬਰ ਬਲਾਕ ਸੰਮਤੀ, ਹਰਮੀਤ ਸਿੰਘ, ਗੁਰਵੰਤ ਸਿੰਘ ਸੈਕਟਰੀ, ਬਲਜੀਤ ਸਿੰਘ ਖ਼ਾਲਸਾ, ਅੰਮ੍ਰਿਤਪਾਲ ਸਿੰਘ, ਮਨਵੀਰ ਸਿੰਘ ਭੁੱਟਾ, ਗੁਰਕੀਰਤ ਸਿੰਘ, ਵਿਸ਼ਵਜੀਤ ਸਿੰਘ, ਇਸ਼ਮੀਤ ਸਿੰਘ, ਸੁਰਿੰਦਰ ਸਿੰਘ ਸੋਢੀ, ਰਵਿੰਦਰ ਕੌਰ ਭੁੱਟਾ, ਬੀਬੀ ਹਰਭਜਨ ਕੌਰ ਹਲਕਾ ਪ੍ਰਧਾਨ ਇਸਤਰੀ ਅਕਾਲੀ ਦਲ, ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਤਰੁਣ ਕੁਮਾਰੀ ਮੀਤ ਪ੍ਰਧਾਨ, ਬੀਬੀ ਹਰਵਿੰਦਰ ਕੌਰ ਖ਼ਾਲਸਾ ਸ਼ਹਿਰੀ ਪ੍ਰਧਾਨ, ਬੀਬੀ ਲਖਵਿੰਦਰ ਕੌਰ ਬਰਾਸ ਸਰਕਲ ਪ੍ਰਧਾਨ ਖੇੜਾ, ਬੀਬੀ ਹਰਜਿੰਦਰ ਕੌਰ ਸਰਕਲ ਪ੍ਰਧਾਨ ਮੰਡੋਫਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ‘ਉਤਸਵ-ਏ-ਦੀਵਾਲੀ’ ਸਮਾਗਮ ਦਾ ਆਯੋਜਨ ਅਗਲੀ ਖ਼ਬਰ ਪਟਾਕਿਆਂ ਨਾਲ ਵਾਤਾਵਰਨ ਪ੍ਰਦੂਸ਼ਿਤ ਕਰਨ ਦੀ ਬਜਾਏ ਦੀਵੇ ਜਗਾ ਕੇ ਮਨਾਈਏ ਦੀਵਾਲੀ ਦਾ ਤਿਉਹਾਰ-ਹਰਿੰਦਰਜੀਤ ਮਾਲੋਵਾਲ, ਹਰਪ੍ਰ...
Ad Position 24