06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਵਲੋਂ ‘ਉਤਸਵ-ਏ-ਦੀਵਾਲੀ’ ਸਮਾਗਮ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ‘ਉਤਸਵ-ਏ-ਦੀਵਾਲੀ’ ਸਿਰਲੇਖ ਹੇਠ ਵਿਸ਼ੇਸ਼ ਦੀਵਾਲੀ ਸਮਾਗਮ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਬਾਇਓਟੈਕਨਾਲੋਜੀ ਵਿਭਾਗ ਅਤੇ ਫੂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਟੀਮ ਵਰਕ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ‘ਉਤਸਵ-ਏ-ਦੀਵਾਲੀ’ ਸਿਰਲੇਖ ਹੇਠ ਵਿਸ਼ੇਸ਼ ਦੀਵਾਲੀ ਸਮਾਗਮ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿਚ ਬਾਇਓਟੈਕਨਾਲੋਜੀ ਵਿਭਾਗ ਅਤੇ ਫੂਡ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਟੀਮ ਵਰਕ ਅਤੇ ਵਾਤਾਵਰਣ ਪੱਖੀ ਦੀਵਾਲੀ ਮਨਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਦੇ ਚਾਰ ਰਚਨਾਤਮਿਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਰੰਗੋਲੀ ਬਣਾਉਣ, ਪੋਸਟਰ ਬਣਾਉਣ, ਪੇਪਰ ਕਰਾਫਟਿੰਗ ਅਤੇ ਦੀਵਿਆਂ ਦੀ ਸਜਾਵਟ ਮੁਕਾਬਲੇ ਸ਼ਾਮਲ ਸਨ। ਸਮਾਗਮ ਦਾ ਵਿਸ਼ਾ ‘ਗਰੀਨ ਦੀਵਾਲੀ, ਬਿਹਤਰ ਭਵਿੱਖ’ ਸੀ, ਜਿਸ ਰਾਹੀਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਵਾਤਾਵਰਣ-ਅਨੁਕੂਲ ਢੰਗ ਨਾਲ ਮਨਾਉਂਦਿਆਂ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਬਰਕਰਾਰ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਵਰਣਨਯੋਗ ਹੈ ਕਿ ਰੰਗੋਲੀ ਬਣਾਉਣ ਦੇ ਮੁਕਾਬਲੇ ਵਿਚ ਅਨਾਹਿਤਾ ਅਤੇ ਸੇਲਜਿਆਲ ਨੇ ਪਹਿਲਾ, ਰਾਧਿਕਾ, ਜਗਿਆਸਾ ਅਤੇ ਸੰਦੀਪ ਕੌਰ ਨੇ ਦੂਜਾ, ਜਦਕਿ ਜਸਵਿੰਦਰ ਸਿੰਘ, ਗੁਰਜੋਤ ਸਿੰਘ ਅਤੇ ਜਸ਼ਨ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਅਨਮੋਲਪ੍ਰੀਤ ਕੌਰ ਨੇ ਪਹਿਲਾ, ਹਰਪ੍ਰੀਤ ਨੇ ਦੂਜਾ ਅਤੇ ਸਿਮਰਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪੇਪਰ ਕਰਾਫਟਿੰਗ ਮੁਕਾਬਲੇ ਵਿਚ ਪੂਰਨਿਮਾ ਤੇ ਮਹਿਕਪ੍ਰੀਤ ਨੇ ਪਹਿਲਾ, ਕਿਰਨਪ੍ਰੀਤ ਤੇ ਪਰਵਿੰਦਰ ਨੇ ਦੂਜਾ, ਜਦਕਿ ਪ੍ਰਭਨੂਰ, ਨਵਜੋਤ ਅਤੇ ਜੈਸਮੀਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੀਵਿਆਂ ਦੀ ਸਜਾਵਟ ਦੇ ਮੁਕਾਬਲੇ ਵਿੱਚ ਗੁਰਪ੍ਰੀਤ ਕੌਰ ਅਤੇ ਪਰਮੇਤ ਕੌਰ ਨੇ ਪਹਿਲਾ, ਜਸ਼ਨ ਤੇ ਸੁਖਮਨ ਨੇ ਦੂਜਾ, ਜਦਕਿ ਗੁਰਮੀਨ ਕੇ. ਅਤੇ ਪਰਮੇਤ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਦਾ ਕਾਰਜ ਕੈਮਿਸਟਰੀ ਵਿਭਾਗ ਦੇ ਡਾ. ਕੁਲਦੀਪ ਕੌਰ ਅਤੇ ਖੇਤੀਬਾੜੀ ਵਿਭਾਗ ਦੇ ਡਾ. ਰਜਨੀਸ਼ ਵਲੋਂ ਕੀਤਾ ਗਿਆ। ਸਮਾਗਮ ਦੇ ਸਫਲ ਆਯੋਜਨ ਵਿਚ ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਦੀ ਯੋਗ ਅਗਵਾਈ ਅਤੇ ਵਿਭਾਗ ਦੇ ਅਧਿਆਪਕਾਂ ਡਾ. ਮੋਨਿਕਾ, ਡਾ. ਸਿੰਮੀ ਗੋਇਲ ਅਤੇ ਪ੍ਰੋ. ਹਰਮਨਜੋਤ ਕੌਰ ਦੇ ਸਹਿਯੋਗ ਦੀ ਅਹਿਮ ਭੂਮਿਕਾ ਰਹੀ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਰਹੀ-ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦਾ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੇ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ
Ad Position 24