06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਦੀਵਾਲੀ ਮੇਲਾ ਮਨਾਇਆ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਲੀ ਮੇਲਾ ਬੜੇ ਉਤਸ਼ਾਹ ਅਤੇ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀ ਸਿਰਜਣਾਤਮਿਕਤਾ ਅਤੇ ਉੱਦਮੀ ਸਮਰੱਥਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਦੀਵਾਲੀ ਮੇਲੇ ਦੌਰਾਨ ਯੂਨੀਵਰਸਿਟੀ ਦੇ ਵਿੱਦਿਆਰਥੀ ਕਲਾਕਾਰ ਨਾਲ ਵਾਈਸ-ਚਾਂਸਲਰ ਡਾ. ਪਰਿਤ ਪਾਲ ਸਿੰਘ ਅਤੇ ਵਿਸ਼ੇਸ ਮਹਿਮਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਹੋਰ। ਅਜੀਤ ਤਸਵੀਰ 06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਦੀਵਾਲੀ ਮੇਲਾ ਬੜੇ ਉਤਸ਼ਾਹ ਅਤੇ ਸਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੀ ਸਿਰਜਣਾਤਮਿਕਤਾ ਅਤੇ ਉੱਦਮੀ ਸਮਰੱਥਾ ਦਾ ਪ੍ਰਗਟਾਵਾ ਕੀਤਾ। ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਮੈਂਬਰ ਯੂਨੀਵਰਸਿਟੀ ਟਰੱਸਟ ਅਤੇ ਪ੍ਰਧਾਨ ਅਕਾਲੀ ਦਲ ਕਾਨੂੰਨੀ ਵਿੰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਾਈਸ-ਚਾਂਸਲਰ ਡਾ. ਪਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਵੀ ਹਾਜ਼ਰ ਸਨ। ਸ. ਧਾਰਨੀ ਨੇ ਵਿਦਿਆਰਥੀਆਂ ਦੀ ਸਿਰਜਣਾਤਮਿਕਤਾ ਅਤੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ। ਡਾ. ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਸਵਾਗਤੀ ਸ਼ਬਦ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਯੂਨੀਵਰਸਿਟੀ ਦੇ ਮਾਹੌਲ ਨੂੰ ਜੀਵੰਤ ਬਣਾਉਂਦੇ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀਆਂ ਰੁਚੀਆਂ ਅਤੇ ਪ੍ਰਤਿਭਾ ਨਿਖਾਰਨ ਦੇ ਮੌਕੇ ਦਿੰਦੇ ਹਨ। ਮੇਲੇ ਦੇ ਕਨਵੀਨਰ ਡਾ. ਹਰਨੀਤ ਬਿਲਿੰਗ, ਮੁਖੀ, ਸਿੱਖਿਆ ਵਿਭਾਗ ਨੇ ਇਸ ਉਪਰਾਲੇ ਦੇ ਉਦੇਸ਼ ਸਾਂਝੇ ਕਰਦਿਆਂ ਕਿਹਾ ਕਿ ਇਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੀ ਸਿਰਜਣਾਤਮਕ ਅਤੇ ਉੱਦਮੀ ਸੋਚ ਦੇ ਪ੍ਰਗਟਾਵੇ ਵਿੱਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਰਲ ਕੇ ਕੰਮ ਕਰਨ ਦੀ ਭਾਵਨਾ, ਅਗਵਾਈ ਅਤੇ ਪ੍ਰਬੰਧਕੀ ਹੁਨਰ ਪੈਦਾ ਕਰਦੀਆਂ ਹਨ। ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵਲੋਂ ਰਵਾਇਤੀ ਪਕਵਾਨਾਂ, ਖਾਣ-ਪੀਣ ਦੀਆਂ ਵਸਤਾਂ, ਹੱਥੀਂ ਤਿਆਰ ਕੀਤੀਆਂ ਕਲਾਕ੍ਰਿਤੀਆਂ ਅਤੇ ਸਜਾਵਟੀ ਸਮਾਨ ਦੇ ਸਟਾਲ ਲਗਾਏ ਗਏ। ਵਿਦਿਆਰਥੀਆਂ ਵਲੋਂ ਸਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਰਵਾਇਤੀ ਖੇਡਾਂ ਅਤੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਭਾਗ ਲਿਆ। ਵਾਈਸ-ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਇਲਾਵਾ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਸਭਿਆਚਾਰਕ ਚੇਤਨਾ, ਆਪਸੀ ਸਤਿਕਾਰ ਅਤੇ ਸਾਂਝ ਦੀ ਭਾਵਨਾ ਨੂੰ ਹੋਰ ਪੱਕਾ ਕਰਦੇ ਹਨ। ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੰਚ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਿਕਤਾ, ਸੰਚਾਰ ਕਲਾ ਅਤੇ ਪ੍ਰਬੰਧਕੀ ਹੁਨਰਾਂ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਤਜਰਬੇ ਰਾਹੀਂ ਸਿੱਖਣ ਦੀ ਮਹੱਤਤਾ ਉੱਤੇ ਵੀ ਜ਼ੋਰ ਦਿੱਤਾ। ਅੰਤ ਵਿੱਚ ਡਾ. ਰਮਨਦੀਪ ਕੌਰ, ਮੁਖੀ, ਰਾਜਨੀਤੀ ਵਿਗਿਆਨ ਵਿਭਾਗ ਅਤੇ ਮੇਲਾ ਕੋਆਰਡੀਨੇਟਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਯੂਨੀਵਰਸਿਟੀ ਪ੍ਰਬੰਧਨ, ਵਿਸ਼ੇਸ਼ ਮਹਿਮਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਇਹ ਸਮਾਗਮ ਖ਼ੁਸ਼ੀ ਅਤੇ ਉਤਸ਼ਾਹ ਦੇ ਮਾਹੌਲ ਵਿਚ ਸਫਲਤਾਪੂਰਵਕ ਨੇਪਰੇ ਚੜ੍ਹਿਆ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਰਹੀ-ਦਰਬਾਰਾ ਸਿੰਘ ਗੁਰੂ
Ad Position 24