ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼
ਖਮਾਣੋਂ, 5 ਨਵੰਬਰ (ਜੋਗਿੰਦਰ ਪਾਲ)-ਵਿੱਦਿਆ ਭਾਰਤੀ ਉੱਤਰ ਖੇਤਰ ਵਲੋਂ ਚਲਾਈ ਜਾ ਰਹੀ ਵਾਤਾਵਰਨ ਜਾਗਰੂਕਤਾ ਮੁਹਿੰਮ 2026 ਤਹਿਤ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗਰੀਨ ਦੀਵਾਲੀ ਅਤੇ ਸਵੱਛ ਦੀਵਾਲੀ ਦੇ ਸਬੰਧ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਨ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ।
ਖਮਾਣੋਂ, 5 ਨਵੰਬਰ (ਜੋਗਿੰਦਰ ਪਾਲ)-ਵਿੱਦਿਆ ਭਾਰਤੀ ਉੱਤਰ ਖੇਤਰ ਵਲੋਂ ਚਲਾਈ ਜਾ ਰਹੀ ਵਾਤਾਵਰਨ ਜਾਗਰੂਕਤਾ ਮੁਹਿੰਮ 2026 ਤਹਿਤ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗਰੀਨ ਦੀਵਾਲੀ ਅਤੇ ਸਵੱਛ ਦੀਵਾਲੀ ਦੇ ਸਬੰਧ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਨ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ। ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਟਾਕਿਆਂ ਵਿਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਅਤੇ ਉੱਚੀ ਆਵਾਜ਼ ਮਨੁੱਖੀ ਸਿਹਤ ਦੇ ਨਾਲ-ਨਾਲ ਪਸ਼ੂ-ਪੰਛੀਆਂ ਲਈ ਵੀ ਨੁਕਸਾਨਦੇਹ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿੱਟੀ ਦੇ ਦੀਵੇ ਜਗਾਉਣ ਅਤੇ ਵਾਤਾਵਰਨ ਪੱਖੀ ਢੰਗ ਨਾਲ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਵਿਖੇ ਪਹੁੰਚੇ ਕਮੇਟੀ ਮੈਂਬਰ ਪੰਕਜ ਕਾਲੜਾ ਨੇ ਵੀ ਵਾਤਾਵਰਨ ਦੀ ਸੰਭਾਲ ਦਾ ਮਹੱਤਵ ਦੱਸਦਿਆਂ ਵਿਦਿਆਰਥੀਆਂ ਨੂੰ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਸਕੂਲ ਵਲੋਂ ਈ-ਪ੍ਰਦੂਸ਼ਣ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਸੁਰੱਖਿਆ ਅਤੇ ਈ-ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਸਬੰਧੀ ਆਕਰਸ਼ਕ ਪੋਸਟਰ ਤਿਆਰ ਕੀਤੇ ਗਏ ਅਤੇ ਜਾਗਰੂਕਤਾ ਭਰੇ ਨਾਅਰੇ ਲਗਾਏ ਗਏ। ਰੈਲੀ ਰਾਹੀਂ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।