ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਤਹਿਤ ਰਚਨਾਤਮਿਕ ਮੁਕਾਬਲਿਆਂ ਦੀ ਧੂਮ
ਮੰਡੀ ਗੋਬਿੰਦਗੜ੍ਹ, 5 ਨਵੰਬਰ (ਇਕਬਾਲਦੀਪ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਤਹਿਤ ਵੱਖ-ਵੱਖ ਰਚਨਾਤਮਿਕ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਰੋਲ-ਰੰਗੋਲੀ, ਦੀਵਾ ਸਜਾਵਟ, ਮੋਮਬੱਤੀ ਸਜਾਵਟ, ਬੰਧਨਵਾਰ, ਗ੍ਰੀਟਿੰਗ ਕਾਰਡ ਬਣਾਉਣ, ਬੈੱਸਟ ਆਊਟ ਆਫ਼ ਵੇਸਟ ਅਤੇ ਮਿੱਟੀ ਤੋਂ ਮੂਰਤੀਆਂ ਬਣਾਉਣ ਆਦਿ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ ਗਿਆ।
ਮੰਡੀ ਗੋਬਿੰਦਗੜ੍ਹ, 5 ਨਵੰਬਰ (ਇਕਬਾਲਦੀਪ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਤਹਿਤ ਵੱਖ-ਵੱਖ ਰਚਨਾਤਮਿਕ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਰੋਲ-ਰੰਗੋਲੀ, ਦੀਵਾ ਸਜਾਵਟ, ਮੋਮਬੱਤੀ ਸਜਾਵਟ, ਬੰਧਨਵਾਰ, ਗ੍ਰੀਟਿੰਗ ਕਾਰਡ ਬਣਾਉਣ, ਬੈੱਸਟ ਆਊਟ ਆਫ਼ ਵੇਸਟ ਅਤੇ ਮਿੱਟੀ ਤੋਂ ਮੂਰਤੀਆਂ ਬਣਾਉਣ ਆਦਿ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਅਤੇ ਦਿਲਚਸਪੀ ਨਾਲ ਭਾਗ ਲਿਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾਤਮਿਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਦੀਵਾਲੀ ਸਬੰਧੀ ਕਰਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਅਤੇ ਖੇਡਾਂ ਵਿਚ ਬਲਾਕ ਅਤੇ ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥੀਆਂ ਨੂੰ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਇਨਾਮ ਤਕਸੀਮ ਕੀਤੇ ਗਏ ਇਸੇ ਤਰ੍ਹਾਂ ਸਕੂਲ ਵਿਚ ਮਿਡ ਡੇ ਮੀਲ ਕੁੱਕ ਅਤੇ ਸਫ਼ਾਈ ਸੇਵਕਾਂ ਨੂੰ ਦੀਵਾਲੀ ਦੇ ਤੋਹਫ਼ੇ ਦਿੱਤੇ ਗਏ ਇਸ ਮੌਕੇ ਪਿੰਡ ਡਡਹੇੜੀ ਦੇ ਐਨ.ਆਰ.ਆਈ ਪਰਿਵਾਰ ਵਲੋਂ ਵਿਦਿਆਰਥੀਆਂ ਲਈ ਭੇਜੀ ਰਿਫਰੈਸ਼ਮੈਂਟ ਵੀ ਵੰਡੀ ਗਈ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਅਤੇ ਬੀ.ਐੱਨ.ਓ. ਸਰਿਤਾ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਸਿਰਜਣਾਤਮਿਕ ਸੋਚ, ਆਤਮ-ਵਿਸ਼ਵਾਸ, ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਰਹਿਤ, ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਸਮੁੱਚੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਕੂਲ ਦੇ ਸਮੂਹ ਸਟਾਫ਼ ਨੇ ਭਰਪੂਰ ਸਹਿਯੋਗ ਦਿੱਤਾ।