05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਦੇ ਲੋਕਾਂ ਨੂੰ ਹੁਣ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਕੋਈ ਉਮੀਦ ਨਹੀਂ ਰਹੀ-ਜਥੇਦਾਰ ਅਵਤਾਰ ਸਿੰਘ ਰਿਆ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਤੋਂ ਕੋਈ ਉਮੀਦ ਨਹੀਂ ਰਹੀ, ਕਿਉਂਕਿ ਦੋਵੇਂ ਪਾਰਟੀਆਂ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹੀਆਂ ਹਨ ਅਤੇ ਪੰਜਾਬ ਵਿਰੋਧੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਾਂਗਰਸ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਅੱਜ ਵੀ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਤੋਂ ਬਾਜ਼ ਨਹੀਂ ਆ ਰਹੀ।

Ad Position 21
No active advertisement
ਅਜੀਤ ਡੈਸਕ 06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਤੋਂ ਕੋਈ ਉਮੀਦ ਨਹੀਂ ਰਹੀ, ਕਿਉਂਕਿ ਦੋਵੇਂ ਪਾਰਟੀਆਂ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਕਰਨ ਵਿਚ ਨਾਕਾਮ ਰਹੀਆਂ ਹਨ ਅਤੇ ਪੰਜਾਬ ਵਿਰੋਧੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਾਂਗਰਸ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਅੱਜ ਵੀ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਤੋਂ ਬਾਜ਼ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਨਵੰਬਰ 1984 ਦੌਰਾਨ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਵਿਚ ਹਜ਼ਾਰਾਂ ਬੇਕਸੂਰ ਸਿੱਖਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਸਨ। ਇਸ ਦਰਦਨਾਕ ਘਟਨਾ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਦਿਨਾਂ ਦੌਰਾਨ ਹੀ ਦਿੱਲੀ ਅਤੇ ਪੰਜਾਬ ਵਿਚ ਰੈਲੀਆਂ ਕਰਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ। ਜਥੇਦਾਰ ਰਿਆ ਨੇ ਕਿਹਾ ਕਿ ਅਜਿਹੇ ਕਦਮ ਸਿੱਖ ਕੌਮ ਦੀ ਅਣਖ ਅਤੇ ਗ਼ੈਰਤ ਨੂੰ ਵੰਗਾਰਨ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਪਾਰਟੀ ਨੂੰ ਮੂੰਹ ਨਹੀਂ ਲਾਉਣਾ ਚਾਹੀਦਾ, ਜਿਸ ਦਾ ਇਤਿਹਾਸ ਹਮੇਸ਼ਾ ਪੰਜਾਬ ਅਤੇ ਸਿੱਖ ਵਿਰੋਧੀ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਵੀ ਕਾਂਗਰਸ ਦੇ ਬਰਾਬਰ ਘੇਰਦਿਆਂ ਕਿਹਾ ਕਿ ਇਹ ਪਾਰਟੀ ਵੀ ਪੰਜਾਬ ਦੇ ਹਿਤਾਂ ਦੀ ਬਜਾਏ ਦਿੱਲੀ ਦੇ ਆਪਣੇ ਆਕਾਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਹਿਣ ਨੂੰ ਤਾਂ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਹਨ, ਪਰ ਅਸਲ ਵਿਚ ਸਰਕਾਰ ਦੇ ਫ਼ੈਸਲਿਆਂ ਅਤੇ ਕੰਮਕਾਜ ’ਤੇ ਦਿੱਲੀ ਦੀ ਲੀਡਰਸ਼ਿਪ ਦਾ ਪ੍ਰਭਾਵ ਸਪਸ਼ਟ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਦੀ ਅਸਲੀਅਤ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਖਮਾਣੋਂ ਦੇ ਨਵ-ਨਿਯੁਕਤ ਚੇਅਰਮੈਨ ਕਵਿੱਕਰ ਸਿੰਘ ਸੇਖੋਂ ਨੇ ਆਪਣਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਤਿਉਹਾਰਾਂ ਅਤੇ ਨਵੇਂ ਸਾਲ ਮੌਕੇ ਪਟਾਕੇ ਵਜਾਉਣ, ਵੇਚਣ ਤੇ ਖ਼ਰੀਦਣ ਲਈ ਸਮਾਂ ਤੇ ਸਥਾਨ ਕੀਤੇ ਗਏ ਨਿਰਧਾਰਿਤ
Ad Position 24