ਮਾਰਕੀਟ ਕਮੇਟੀ ਖਮਾਣੋਂ ਦੇ ਨਵ-ਨਿਯੁਕਤ ਚੇਅਰਮੈਨ ਕਵਿੱਕਰ ਸਿੰਘ ਸੇਖੋਂ ਨੇ ਆਪਣਾ ਅਹੁਦਾ ਸੰਭਾਲਿਆ
ਖਮਾਣੋਂ, 5 ਨਵੰਬਰ (ਮਨਮੋਹਣ ਸਿੰਘ ਕਲੇਰ)-ਮਾਰਕੀਟ ਕਮੇਟੀ ਖਮਾਣੋਂ ਦੇ ਨਵ-ਨਿਯੁਕਤ ਚੇਅਰਮੈਨ ਕਵਿੱਕਰ ਸਿੰਘ ਸੇਖੋਂ ਦੀ ਤਾਜਪੋਸ਼ੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।
ਖਮਾਣੋਂ, 5 ਨਵੰਬਰ (ਮਨਮੋਹਣ ਸਿੰਘ ਕਲੇਰ)-ਮਾਰਕੀਟ ਕਮੇਟੀ ਖਮਾਣੋਂ ਦੇ ਨਵ-ਨਿਯੁਕਤ ਚੇਅਰਮੈਨ ਕਵਿੱਕਰ ਸਿੰਘ ਸੇਖੋਂ ਦੀ ਤਾਜਪੋਸ਼ੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਜਿਸ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਚੇਅਰਮੈਨ ਸੇਖੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇਮਾਨਦਾਰ, ਦੂਰ ਅੰਦੇਸ਼ੀ ਅਤੇ ਹਰ ਇਕ ਦੇ ਦੁੱਖ-ਸੁੱਖ ’ਚ ਖੜ੍ਹਨ ਵਾਲੇ ਇਨਸਾਨ ਹਨ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤ ਅਤੇ ਇਮਾਨਦਾਰ ਵਰਕਰਾਂ ਦੀ ਕਦਰ ਕਰਦੀ ਹੈ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸੇਖੋਂ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਉਪਰੰਤ ਹਲਕਾ ਵਿਧਾਇਕ ਹੈਪੀ ਦੀ ਮੌਜੂਦਗੀ ’ਚ ਉਨ੍ਹਾਂ ਬਤੌਰ ਚੇਅਰਮੈਨ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਮਾਰਕੀਟ ਕਮੇਟੀ ਮੁੱਲਾਂਪੁਰ ਦਾਖਾ ਦੇ ਚੇਅਰਮੈਨ ਵਿਜੇ ਬੈਕਟਰ, ਮੋਨੂੰ ਸੋਨੀ, ਹਰਭਜਨ ਸਿੰਘ ਕਲੇਰ, ਪਰਵਿੰਦਰ ਸਿੰਘ ਭੂਰਾ, ਕੌਂਸਲਰ ਮਨਦੀਪ ਸਿੰਘ, ਜਸਵੰਤ ਸਿੰਘ ਚੜ੍ਹੀ, ਜਗਰੂਪ ਸਿੰਘ ਬਦੇਸ਼ਾਂ, ਲੇਖਾਕਾਰ ਉਪਿੰਦਰ ਸਿੰਘ, ਕਿਸਾਨ ਆਗੂ ਲਖਵੀਰ ਸਿੰਘ ਲੱਖੀ ਅਮਰਗੜ੍ਹ, ਗਗਨ ਸ਼ਮਸ਼ਪੁਰ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਧਨੌਲਾ ਤੋਂ ਇਲਾਵਾ ਵੱਡੀ ਗਿਣਤੀ ’ਚ ਹਲਕੇ ਦੀ ਸੰਗਤ ਮੌਜੂਦ ਰਹੀ।