05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਕਾਲਾ ਅਰੋੜਾ ਦਾ ਮਛਰਾਏ ਅਤੇ ਬਡਾਲੀ ਵਲੋਂ ਕੀਤਾ ਵਿਸ਼ੇਸ਼ ਸਨਮਾਨ

ਅਮਲੋਹ, 5 ਨਵੰਬਰ (ਕੇਵਲ ਸਿੰਘ)-ਯੂਥ ਅਕਾਲੀ ਦਲ ਦੇ ਨਵਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੂੰ ਅੱਜ ਜਥੇਦਾਰ ਕੁਲਦੀਪ ਸਿੰਘ ਮਛਰਾਏ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਅਬਜ਼ਰਵਰ ਹਰਬੰਸ ਸਿੰਘ ਬਡਾਲੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਮਛਰਾਏ ਅਤੇ ਹਰਬੰਸ ਸਿੰਘ ਬਡਾਲੀ ਨੇ ਕਿਹਾ ਕਿ ਕਾਲਾ ਅਰੋੜਾ ਵਰਗੇ ਮਿਹਨਤੀ ਅਤੇ ਨੌਜਵਾਨ ਆਗੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਣ ਨਾਲ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 06-11-2026
ਅਮਲੋਹ, 5 ਨਵੰਬਰ (ਕੇਵਲ ਸਿੰਘ)-ਯੂਥ ਅਕਾਲੀ ਦਲ ਦੇ ਨਵਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੂੰ ਅੱਜ ਜਥੇਦਾਰ ਕੁਲਦੀਪ ਸਿੰਘ ਮਛਰਾਏ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਅਬਜ਼ਰਵਰ ਹਰਬੰਸ ਸਿੰਘ ਬਡਾਲੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਮਛਰਾਏ ਅਤੇ ਹਰਬੰਸ ਸਿੰਘ ਬਡਾਲੀ ਨੇ ਕਿਹਾ ਕਿ ਕਾਲਾ ਅਰੋੜਾ ਵਰਗੇ ਮਿਹਨਤੀ ਅਤੇ ਨੌਜਵਾਨ ਆਗੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਣ ਨਾਲ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਮੇਸ਼ਾ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਅਹਿਮ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲਿਆ ਇਹ ਮਾਣ-ਸਨਮਾਨ ਹਮੇਸ਼ਾ ਯਾਦ ਰਹੇਗਾ। ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ, ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਹਰਵਿੰਦਰ ਸਿੰਘ ਬਿੰਦਾ ਮਾਰਜੀ ਸਰਕਲ ਪ੍ਰਧਾਨ ਸਲਾਣਾ, ਕਰਨਵੀਰ ਸਿੰਘ ਲਾਡੀ ਮਛਰਾਏ, ਅਮਨਿੰਦਰ ਸਿੰਘ ਬਿਲਿੰਗ, ਸੀਨੀਅਰ ਯੂਥ ਆਗੂ ਰੇਸ਼ਮ ਸਿੰਘ ਵਿਰਕ, ਮੱਘਰ ਸਿੰਘ, ਹਰਜੋਤ ਰਤੀਆ, ਲਾਡੀ ਹਰੀਪੁਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇਨਸਾਫ਼ ਰੈਲੀ ਵਿਚ ਲੋਕਾਂ ਦੇ ਵਿਸ਼ਾਲ ਇਕੱਠ ਨੇ ਪੰਜਾਬ ਵਿਚ ਬਦਲਾਅ ਦਾ ਨਵਾਂ ਸੰਦੇਸ਼ ਦਿੱਤਾ-ਨਾਗਰਾ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਜਲਵੇੜਾ ਦੀ ਦੋ ਪਾਸਿਉਂ ਚਾਰਦੀਵਾਰੀ ਨਾ ਹੋਣ ਕਾਰਨ ਵਿਦਿਆਰਥਣਾਂ ਦੀ ਸੁਰੱਖਿਆ ਖ਼ਤਰੇ ’ਚ
Ad Position 24