05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਇਨਸਾਫ਼ ਰੈਲੀ ਵਿਚ ਲੋਕਾਂ ਦੇ ਵਿਸ਼ਾਲ ਇਕੱਠ ਨੇ ਪੰਜਾਬ ਵਿਚ ਬਦਲਾਅ ਦਾ ਨਵਾਂ ਸੰਦੇਸ਼ ਦਿੱਤਾ-ਨਾਗਰਾ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਸੁਰਜੀਤ ਸਿੰਘ ਸਾਹੀ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੰਗਰੂਰ ਵਿਖੇ ਹੋਈ ਇਤਿਹਾਸਕ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਰੇ ਕਾਂਗਰਸੀ ਵਰਕਰਾਂ ਅਤੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਸੰਗਰੂਰ ਦੀ ਧਰਤੀ ’ਤੇ ਹੋਈ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਇਤਿਹਾਸ ਸਿਰਜਿਆ ਹੈ।

Ad Position 21
No active advertisement
ਅਜੀਤ ਡੈਸਕ 06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਸੁਰਜੀਤ ਸਿੰਘ ਸਾਹੀ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸੰਗਰੂਰ ਵਿਖੇ ਹੋਈ ਇਤਿਹਾਸਕ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਰੇ ਕਾਂਗਰਸੀ ਵਰਕਰਾਂ ਅਤੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਸੰਗਰੂਰ ਦੀ ਧਰਤੀ ’ਤੇ ਹੋਈ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਇਤਿਹਾਸ ਸਿਰਜਿਆ ਹੈ। ਰੈਲੀ ਵਿਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਉਨ੍ਹਾਂ ਦਾ ਜ਼ਬਰਦਸਤ ਉਤਸ਼ਾਹ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਬਦਲਾਅ ਦੇ ਖੋਖਲੇ ਦਾਅਵਿਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਲੋਕਾਂ ਦੇ ਇਸ ਵਿਸ਼ਾਲ ਇਕੱਠ ਨੇ ਸੱਤਾਧਾਰੀ ਧਿਰ ਨੂੰ ਸਪਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਝੂਠੇ ਵਾਅਦਿਆਂ ਵਿਚ ਉਲਝਣ ਵਾਲੇ ਨਹੀਂ ਹਨ। ਲੋਕਾਂ ਦੇ ਮਨਾਂ ਵਿਚ ਸਰਕਾਰ ਪ੍ਰਤੀ ਵਧ ਰਹੀ ਨਾਰਾਜ਼ਗੀ ਅਤੇ ਰੋਸ ਆਉਣ ਵਾਲੇ ਸਮੇਂ ਵਿਚ ਇਕ ਵੱਡੇ ਸਿਆਸੀ ਬਦਲਾਅ ਦਾ ਸੰਕੇਤ ਹੈ। ਪੰਜਾਬ ਦੇ ਲੋਕ ਇਸ ਸਰਕਾਰ ਨੂੰ ਉਸ ਦੇ ਵਾਅਦਿਆਂ ਅਤੇ ਕਾਰਗੁਜ਼ਾਰੀ ਦਾ ਜਵਾਬ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨਸਾਫ਼ ਰੈਲੀ ਦੀ ਸਫਲਤਾ ਪੰਜਾਬ ਦੇ ਲੋਕਾਂ ਦੇ ਹੱਕਾਂ , ਇਨਸਾਫ਼ ਅਤੇ ਸਨਮਾਨ ਦੀ ਲੜਾਈ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ ਤੇ ਲੋਕਾਂ ਵਲੋਂ ਦਿਖਾਇਆ ਗਿਆ ਪਿਆਰ, ਵਿਸ਼ਵਾਸ ਅਤੇ ਸਮਰਥਨ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਕੁਲਜੀਤ ਸਿੰਘ ਨਾਗਰਾ ਨੇ ਰੈਲੀ ਵਿਚ ਸ਼ਮੂਲੀਅਤ ਕਰਨ ਵਾਲੇ ਸਾਥੀਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਅਤੇ ਸਾਥ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਹੈ ਤੇ ਉਹ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਹਮੇਸ਼ਾ ਵਚਨਬੱਧ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਨੀਤੂ ਕੁਮਾਰ ਨੂੰ ‘ਵਿਜ਼ਨਰੀ ਐਜੂਕੇਸ਼ਨ ਲੀਡਰਸ਼ਿਪ ਐਵਾਰਡ’ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਕਾਲਾ ਅਰੋੜਾ ਦਾ ਮਛਰਾਏ ਅਤੇ ਬਡਾਲੀ ਵਲੋਂ ਕੀਤਾ ਵਿਸ਼ੇਸ਼ ਸਨਮਾਨ
Ad Position 24