05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ੍ਹ-ਵਿਧਾਇਕ ਲਖਵੀਰ ਸਿੰਘ ਰਾਏ

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੱਤਰਕਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਲੋਂ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਦੇ ਨਾਲ ਮਨਾਇਆ ਗਿਆ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ, ਜਦ ਕਿ ਐਸ.

Ad Position 21
No active advertisement
ਅਜੀਤ ਡੈਸਕ 06-11-2026
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੱਤਰਕਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਵਲੋਂ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਦੇ ਨਾਲ ਮਨਾਇਆ ਗਿਆ। ਇਸ ਮੌਕੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ, ਜਦ ਕਿ ਐਸ.ਪੀ (ਡੀ) ਅਮਨਦੀਪ ਸਿੰਘ, ਡੀ.ਐਸ.ਪੀ ਕੁਲਵੀਰ ਸਿੰਘ ਸੰਧੂ, ਐਸ.ਡੀ.ਐਮ ਕਰੁਣ ਗੁਪਤਾ, ਤਹਿਸੀਲਦਾਰ ਵਿਕਾਸ ਵਰਮਾ, ਨਾਇਬ ਤਹਿਸੀਲਦਾਰ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਜ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ੍ਹ ਮੰਨੇ ਜਾਂਦੇ ਹਨ ਜਿਹੜੇ ਸੱਚ ਨੂੰ ਸੱਚ ਅਤੇ ਝੂਠ ਨੂੰ ਝੂਠ ਕਹਿਣ ਦੀ ਹਿੰਮਤ ਰੱਖਦੇ ਹਨ। ਅਜਿਹੇ ਨਿਧੜਕ ਪੱਤਰਕਾਰਾਂ ਦਾ ਹੋਣਾ ਵੀ ਅਤਿ ਜ਼ਰੂਰੀ ਹੈ ਤਾਂ ਹੀ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਵਿਚ ਤਾਲਮੇਲ ਬਣਿਆ ਰਹੇ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਹੱਕ ਸੱਚ ਦੀ ਪੱਤਰਕਾਰੀ ਕਰਦੇ ਰਹੇ ਹਨ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰ ਭਾਈਚਾਰੇ ਨੇ ਕਦੇ ਵੀ ਮਾੜੀ ਪੱਤਰਕਾਰੀ ਨੂੰ ਤਰਜੀਹ ਨਹੀਂ ਦਿੱਤੀ। ਇਸ ਮੌਕੇ ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰ ਵੱਡੀ ਗਿਣਤੀ ਵਿਚ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 8 ਨੂੰ ਅਗਲੀ ਖ਼ਬਰ ਪ੍ਰਿੰਸੀਪਲ ਨੀਤੂ ਕੁਮਾਰ ਨੂੰ ‘ਵਿਜ਼ਨਰੀ ਐਜੂਕੇਸ਼ਨ ਲੀਡਰਸ਼ਿਪ ਐਵਾਰਡ’ ਨਾਲ ਕੀਤਾ ਸਨਮਾਨਿਤ
Ad Position 24