ਫ਼ਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਪੱਧਰੀ (ਪ੍ਰਾਇਮਰੀ) ਖੇਡਾਂ ਮੇਲਾ ਸ਼ਾਨੋ ਸ਼ੌਕਤ ਨਾਲ ਸੰਪੰਨ
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਡ ਕ੍ਰਾਂਤੀ ਤਹਿਤ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ (ਪ੍ਰਾਇਮਰੀ) ਖੇਡਾਂ ਦਾ ਆਯੋਜਨ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ ਵਿਚ ਕੀਤਾ ਗਿਆ। ਜਿਸ ਵਿਚ ਜ਼ਿਲੇ੍ਹ ਦੇ ਅੱਠ ਬਲਾਕਾਂ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ।
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਡ ਕ੍ਰਾਂਤੀ ਤਹਿਤ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ (ਪ੍ਰਾਇਮਰੀ) ਖੇਡਾਂ ਦਾ ਆਯੋਜਨ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ ਵਿਚ ਕੀਤਾ ਗਿਆ। ਜਿਸ ਵਿਚ ਜ਼ਿਲੇ੍ਹ ਦੇ ਅੱਠ ਬਲਾਕਾਂ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਦੋ ਰੋਜ਼ਾ ਚੱਲੇ ਇਸ ਟੂਰਨਾਮੈਂਟ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਨੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ ਉੱਥੇ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਸਰਬਪੱਖੀ ਵਿਕਾਸ ਕਰਨ ਦਾ ਯਤਨ ਵੀ ਕੀਤਾ ਜਾਂਦਾ ਹੈ ਉਨ੍ਹਾਂ ਜ਼ਿਲੇ੍ਹ ਦੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਮੇਲੇ ਵਿਚ ਖਿਡਾਰੀਆਂ ਵਲੋਂ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਸਟੇਟ ਪੱਧਰ ਦੇ ਹੋਣ ਵਾਲੇ ਮੁਕਾਬਲਿਆਂ ਵਿਚ ਵੀ ਚੰਗਾ ਪ੍ਰਦਰਸ਼ਨ ਕਰਦੇ ਹੋਏ ਜ਼ਿਲੇ੍ਹ ਦਾ ਨਾਮ ਰੌਸ਼ਨ ਕਰਨਗੇ। ਕਬੱਡੀ ਨੈਸ਼ਨਲ ਸਟਾਈਲ ’ਚ ਪਹਿਲਾ ਤਰਖਾਣ ਮਾਜਰਾ, ਦੂਜਾ ਅਮਲੋਹ, ਖੋ ਖੋ ਵਿਚ (ਲੜਕੇ) ਮੰਡੀ ਗੋਬਿੰਦਗੜ੍ਹ ਨੇ ਪਹਿਲਾ ਤੇ ਅਮਲੋਹ ਨੇ ਦੂਜਾ, ਲੜਕੀਆਂ ’ਚ ਗੋਬਿੰਦਗੜ੍ਹ ਨੇ ਪਹਿਲਾ ਤੇ ਤਰਖਾਣ ਮਾਜਰਾ ਨੇ ਦੂਜਾ, ਤੈਰਾਕੀ ਵਿਚ ਲੜਕੇ ਗੋਬਿੰਦਗੜ੍ਹ ਬਲਾਕ ਨੇ ਪਹਿਲਾ, 100 ਮੀਟਰ (ਲੜਕੇ) ਜਖਵਾਲੀ ਬਲਾਕ ਨੇ ਪਹਿਲਾ, ਬਲਾਕ ਖੇੜਾ ਨੇ ਦੂਜਾ, ਲੜਕੀਆਂ 100 ਮੀਟਰ ਵਿਚ ਫ਼ਤਹਿਗੜ੍ਹ ਸਾਹਿਬ ਬਲਾਕ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ, ਬੀ.ਪੀ.ਈ.ਓ ਅਛਰਪਲ ਸ਼ਰਮਾ, ਹਰਵੇਲ ਸਿੰਘ, ਪ੍ਰਿਤਪਾਲ ਸਿੰਘ ਭਾਂਬਰੀ, ਕੁਲਦੀਪ ਸਿੰਘ, ਸੀ. ਐਚ. ਟੀ.ਪਵਨ ਕੁਮਾਰੀ ਹਰਬੰਸਪੁਰਾ, ਕਰਨੈਲ ਸਿੰਘ ਲਖਨਪੁਰ ਸੈਂਟਰ ਸੁਖਪਾਲ ਸਿੰਘ, ਰਣਧੀਰ ਸਿੰਘ, ਜਸਪਾਲ ਸਿੰਘ, ਰਕਿੰਦਰ ਸਿੰਘ, ਜਗਤਾਰ ਸਿੰਘ ਮਨੈਲਾ, ਰਿਕਾਰਡ ਕਮੇਟੀ ਵੰਦਨਾ ਸ਼ਰਮਾ, ਸਮਾਇਲ, ਸਟੇਜ ਸਕੱਤਰ ਰੁਪਿੰਦਰ ਸਿੰਘ, ਦਰਬਾਰਾ ਸਿੰਘ, ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ ਮਾਵੀ ਅਤੇ ਬੀਰਦਵਿੰਦਰ ਸਿੰਘ, ਤੇਜਵੰਤ ਸਿੰਘ, ਰਾਜ ਕੌਰ, ਸੁਖਪਾਲ ਸਿੰਘ, ਰਜੇਸ਼ ਕੁਮਾਰ, ਕਰਨੈਲ ਸਿੰਘ ਸੁਖਵਿੰਦਰ ਸਿੰਘ, ਸੰਜੇ ਜੋਸ਼ੀ ਸਮੂਹ ਸੀ ਐਚ.ਟੀ ਸਾਹਿਬਾਨ ਅਤੇ ਅਧਿਆਪਕ ਹਾਜ਼ਰ ਸਨ।