ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਟਾਫ਼ ਨਾਲ ਮਨਾਈ ਦੀਵਾਲੀ
ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.
ਪਟਿਆਲਾ, 6 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ਼ ਨਾਲ ਦੀਵਾਲੀ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਇਕੱਠੇ ਹੋ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਤਿਉਹਾਰ ਦੀ ਰੌਣਕ ਦਾ ਆਨੰਦ ਮਾਣਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਤਿਉਹਾਰ ਸਾਰਿਆਂ ਨੂੰ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ। ਅਜਿਹੇ ਮੌਕੇ ਦਫ਼ਤਰੀ ਰੁਝੇਵਿਆਂ ਤੋਂ ਇਲਾਵਾ ਇਕੱਠੇ ਹੋ ਕੇ ਖੁਸ਼ੀਆਂ ਮਨਾਉਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰੀਤਾ ਜੌਹਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਦਿਵਿਆ ਸਿੰਗਲਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਨੇ ਵੀ ਸਟਾਫ਼ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ਼ ਨੇ ਤਿਉਹਾਰ ਨੂੰ ਆਪਸੀ ਸਦਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ।