06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਖਮਾਣੋਂ ਬਲਾਕ ਦੀਆਂ ਸੜਕਾਂ ਦੀ ਮਾੜੀ ਹਾਲਤ ਕਾਰਨ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ-ਕਰਨੈਲ ਸਿੰਘ ਜਟਾਣਾ

ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬਲਾਕ ਖਮਾਣੋਂ ਦੀਆਂ ਸੜਕਾਂ ਦੀ ਤਰਸਯੋਗ ਹਾਲਤ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-11-2026
ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਬਲਾਕ ਖਮਾਣੋਂ ਦੀਆਂ ਸੜਕਾਂ ਦੀ ਤਰਸਯੋਗ ਹਾਲਤ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਲਾਕੇ ਦੀਆਂ ਸੜਕਾਂ ਦੀ ਮਾੜੀ ਹਾਲਤ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਆਉਣ-ਜਾਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਖਮਾਣੋਂ-ਖੰਨਾ ਸੜਕ ਉੱਤੇ ਪਈ ਮਿੱਟੀ ਕਾਰਨ ਸਾਈਕਲ ਅਤੇ ਮੋਟਰਸਾਈਕਲ ਚਾਲਕਾਂ ਨੂੰ ਕਾਫ਼ੀ ਦਿੱਕਤ ਆ ਰਹੀ ਹੈ ਅਤੇ ਇਸ ਕਾਰਨ ਸੜਕ ਹਾਦਸੇ ਵਾਪਰਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਆਗੂਆਂ ਨੇ ਸਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਹੋਰਨਾਂ ਭਖਦੀਆਂ ਮੰਗਾਂ ਅਤੇ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਰਪਾਲ ਸਿੰਘ ਬਦੇਸ਼ ਕਲਾਂ, ਉੱਤਮ ਸਿੰਘ ਬਰਵਾਲੀ, ਦਲਜੀਤ ਸਿੰਘ ਲਖਣਪੁਰ, ਗੁਰਨਾਮ ਸਿੰਘ ਖਮਾਣੋਂ, ਦਰਸ਼ਨ ਸਿੰਘ ਰਾਣਵਾਂ, ਮਨਜੀਤ ਸਿੰਘ ਗਰਚਾ ਅਤੇ ਸੁਖਦੇਵ ਸਿੰਘ ਬਾਠਾਂ ਕਲਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਪੀ.ਐਸ.ਐਸ.ਆਰ. ਮੈਮੋਰੀਅਲ ਸੀਨੀ. ਸੈਕੰਡਰੀ ਸਕੂਲ ਵਿਖੇ ਦੀਵਾਲੀ ਸ਼ਰਧਾ ਨਾਲ ਮਨਾਈ
Ad Position 24