06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ

ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਅਹੁਦੇਦਾਰਾਂ ਅਤੇ ਹੋਰਨਾਂ ਮੈਂਬਰਾਂ ਵਲੋਂ ਸਮੂਹ ਨਾਗਰਿਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਗੁਣਵੱਤਾ ਨੂੰ ਕਾਇਮ ਰੱਖਣ ਲਈ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਅਹੁਦੇਦਾਰਾਂ ਅਤੇ ਹੋਰਨਾਂ ਮੈਂਬਰਾਂ ਵਲੋਂ ਸਮੂਹ ਨਾਗਰਿਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਗੁਣਵੱਤਾ ਨੂੰ ਕਾਇਮ ਰੱਖਣ ਲਈ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿਚ ਫੈਲੇ ਜ਼ਹਿਰੀਲੇ ਤੱਤ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ, ਜਿਨ੍ਹਾਂ ਕਾਰਨ ਕਈ ਤਰ੍ਹਾਂ ਦੇ ਗੰਭੀਰ ਰੋਗ ਪੈਦਾ ਹੋ ਸਕਦੇ ਹਨ। ਇਸ ਲਈ ਲੋਕਾਂ ਨੂੰ ਪਟਾਕਿਆਂ ਤੋਂ ਗੁਰੇਜ਼ ਕਰਦਿਆਂ ਸਰ੍ਹੋਂ ਦੇ ਤੇਲ ਅਤੇ ਘਿਉ ਦੇ ਦੀਵੇ ਜਗਾਉਣ ਦੇ ਨਾਲ-ਨਾਲ ਮੋਮਬਤੀਆਂ ਬਾਲ ਕੇ ਪ੍ਰਦੂਸ਼ਣ ਰਹਿਤ ਅਤੇ ਸ਼ੋਰ ਰਹਿਤ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਉਣਾ ਚਾਹੀਦਾ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਸਮੂਹ ਨਾਗਰਿਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਦਿਲਬਾਰਾ ਸਿੰਘ, ਸਰਪ੍ਰਸਤ ਗੁਰਦੇਵ ਸਿੰਘ ਜਟਾਣਾ, ਜਸਵੰਤ ਸਿੰਘ ਚੜੀ ਪ੍ਰੈੱਸ ਸਕੱਤਰ, ਵਿੱਤ ਸਕੱਤਰ ਰਾਮ ਮੂਰਤੀ ਸ਼ਰਮਾ ਅਤੇ ਸਤਨਾਮ ਸਿੰਘ ਅਮਰਾਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਆਰ. ਐੱਸ.ਡੀ. ਪਬਲਿਕ ਸਕੂਲ ਵਿਚ ਦੀਵਾਲੀ ਮਨਾਈ ਅਗਲੀ ਖ਼ਬਰ ਖਮਾਣੋਂ ਬਲਾਕ ਦੀਆਂ ਸੜਕਾਂ ਦੀ ਮਾੜੀ ਹਾਲਤ ਕਾਰਨ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ-ਕਰਨੈਲ ਸਿੰਘ ਜਟਾਣਾ
Ad Position 24