06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਜੀ.ਆਰ. ਐੱਸ.ਡੀ. ਪਬਲਿਕ ਸਕੂਲ ਵਿਚ ਦੀਵਾਲੀ ਮਨਾਈ

ਮੰਡੀ ਗੋਬਿੰਦਗੜ੍ਹ , 6 ਨਵੰਬਰ (ਇਕਬਾਲਦੀਪ ਸੰਧੂ)-ਜੀ. ਆਰ.

Ad Position 21
No active advertisement
ਅਜੀਤ ਡੈਸਕ 07-11-2026
ਮੰਡੀ ਗੋਬਿੰਦਗੜ੍ਹ , 6 ਨਵੰਬਰ (ਇਕਬਾਲਦੀਪ ਸੰਧੂ)-ਜੀ.ਆਰ.ਐੱਸ.ਡੀ ਪਬਲਿਕ ਸਕੂਲ ਵਿਚ ਦੀਵਾਲੀ ਫ਼ੈਸਟੀਵਲ ਮੌਕੇ ਸਕੂਲ ਵਿਚ ਫੂਡੀ ਫੈਸਟ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨ ਤਿਆਰ ਕੀਤੇ ਅਤੇ ਆਪਣੀ ਰਚਨਾਤਮਿਕਤਾ ਤੇ ਪਕਵਾਨ ਬਣਾਉਣ ਦੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕੌਂਸਲਰ ਟੀਨਾ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਉਨ੍ਹਾਂ ਨਾਲ ਸਮਾਜ ਸੇਵਕ ਰੋਹਿਤ ਸ਼ਰਮਾ ਸ਼ੈਂਕੀ ਵੀ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਪਕਵਾਨਾਂ ਦੀ ਸ਼ਲਾਘਾ ਕੀਤੀ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਦੱਸਿਆ। ਸਕੂਲ ਡਾਇਰੈਕਟਰ ਕੰਚਨ ਢੰਡ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਤਿਉਹਾਰ ਸਾਡੇ ਸਭਿਆਚਾਰ ਦਾ ਅਨਿੱਖੜਵਾਂ ਹਿੱਸਾ ਹਨ। ਇਹ ਬੱਚਿਆਂ ਨੂੰ ਆਪਣੀਆਂ ਪਰੰਪਰਾਵਾਂ, ਰੀਤੀ-ਰਿਵਾਜਾਂ ਅਤੇ ਸਭਿਆਚਾਰ ਨਾਲ ਜੋੜਨ ਦਾ ਅਹਿਮ ਸਾਧਨ ਹਨ। ਅਜਿਹੇ ਸਮਾਗਮਾਂ ਰਾਹੀਂ ਬੱਚਿਆਂ ਵਿਚ ਆਪਸੀ ਸਹਿਯੋਗ, ਰਚਨਾਤਮਿਕਤਾ ਅਤੇ ਆਤਮ-ਵਿਸ਼ਵਾਸ ਦੀ ਭਾਵਨਾ ਵੀ ਵਿਕਸਿਤ ਹੁੰਦੀ ਹੈ। ਸਕੂਲ ਪ੍ਰਿੰਸੀਪਲ ਅਨੁਰਾਧਾ ਵੋਹਰਾ ਅਤੇ ਵਾਈਸ ਪ੍ਰਿੰਸੀਪਲ ਅਨੀਤਾ ਗੁਪਤਾ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੇ ਅੰਤ ਵਿਚ ਫੂਡੀ ਫੈਸਟ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਸਿੰਘ ਕੋਟਲਾ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ
Ad Position 24