ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਨੂੰ ਦਿੱਤੀ ਜਾਵੇ ਤਰਜੀਹ–ਰਾਜੂ ਖੰਨਾ
ਮੰਡੀ ਗੋਬਿੰਦਗੜ੍ਹ, 6 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰੇ ਦਾ ਤਿਉਹਾਰ ਹੈ, ਜਿਸ ਨੂੰ ਸਾਨੂੰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।
ਮੰਡੀ ਗੋਬਿੰਦਗੜ੍ਹ, 6 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਰੌਸ਼ਨੀ ਅਤੇ ਆਪਸੀ ਭਾਈਚਾਰੇ ਦਾ ਤਿਉਹਾਰ ਹੈ, ਜਿਸ ਨੂੰ ਸਾਨੂੰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਪਰ ਇਸ ਦੇ ਨਾਲ ਹੀ ਵਾਤਾਵਰਨ ਅਤੇ ਸਿਹਤ ਦਾ ਧਿਆਨ ਰੱਖਣਾ ਵੀ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਦਿਆਂ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਨੂੰ ਤਰਜੀਹ ਦਿੱਤੀ ਜਾਵੇ। ਰਾਜੂ ਖੰਨਾ ਨੇ ਕਿਹਾ ਕਿ ਪਟਾਕਿਆਂ ਕਾਰਨ ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਕਈ ਵਾਰ ਅੱਗ ਲੱਗਣ ਅਤੇ ਹੋਰ ਹਾਦਸੇ ਵੀ ਵਾਪਰ ਜਾਂਦੇ ਹਨ। ਇਸ ਲਈ ਸਾਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਦੇ ਤਿਉਹਾਰ ਤੇ ਸਿਹਤ ਦਾ ਧਿਆਨ ਰੱਖਦੇ ਹੋਏ ਸੁੱਧ ਅਤੇ ਸਾਫ਼ ਸੁਥਰੇ ਖਾਣ ਪੀਣ ਦੇ ਸਮਾਨ ਨੂੰ ਹੀ ਤਰਜੀਹ ਦਿੱਤੀ ਜਾਵੇ। ਉਨ੍ਹਾਂ ਸਮੁੱਚੇ ਹਲਕੇ ਦੀਆਂ ਸੰਗਤਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਹਰ ਘਰ ਵਿਚ ਖ਼ੁਸ਼ੀਆਂ, ਤੰਦਰੁਸਤੀ, ਸੁੱਖ-ਸ਼ਾਂਤੀ ਅਤੇ ਆਪਸੀ ਪਿਆਰ ਲੈ ਕੇ ਆਵੇ।