ਜੈਮਸ ਪਬਲਿਕ ਸਕੂਲ ਵਲੋਂ ‘ਸਪ੍ਰੈੱਡ ਏ ਸਮਾਈਲ’ ਮੁਹਿੰਮ ਤਹਿਤ ਸਮਾਜ ਭਲਾਈ ਦਾ ਸੁਨੇਹਾ
ਸਨੌਰ, 6 ਨਵੰਬਰ (ਸੋਖਲ)-ਸਥਾਨਕ ਜੈਮਸ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਵਿੱਚ ਹਮਦਰਦੀ, ਦਿਆਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਦੀ ਅਗਵਾਈ ਵਿੱਚ ‘ਸਪ੍ਰੈੱਡ ਏ ਸਮਾਈਲ’ ਮੁਹਿੰਮ ਚਲਾਈ ਗਈ।
ਸਨੌਰ, 6 ਨਵੰਬਰ (ਸੋਖਲ)-ਸਥਾਨਕ ਜੈਮਸ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਵਿੱਚ ਹਮਦਰਦੀ, ਦਿਆਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਦੀ ਅਗਵਾਈ ਵਿੱਚ ‘ਸਪ੍ਰੈੱਡ ਏ ਸਮਾਈਲ’ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਇਸ ਨੇਕ ਉਪਰਾਲੇ ਦਾ ਮਕਸਦ ਬੱਚਿਆਂ ਨੂੰ ਵੰਡ ਛਕਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਸੀ। ਸਕੂਲ ਦੀ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਹੋਰ ਕਿਹਾ ਕਿ ਸਿੱਖਿਆ ਦਾ ਮਨੋਰਥ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਨੂੰ ਇੱਕ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਨੇਕ ਇਨਸਾਨ ਬਣਾਉਣਾ ਹੈ। ਅਜਿਹੇ ਉਪਰਾਲੇ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਫ਼ਰਜ਼ਾਂ ਦੀ ਪਛਾਣ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਦੀਵਾਲੀ ਦੇ ਪਾਵਨ ਤਿਉਹਾਰ ਮੌਕੇ ਸਕੂਲ ਵਲੋਂ ਪਟਿਆਲਾ ਦੇ ਅਰਬਨ ਅਸਟੇਟ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਖ਼ੁਦ ਤਿਆਰ ਕੀਤੀਆਂ ਗਈਆਂ ਸੁੰਦਰ ਹੱਥ-ਕਲਾ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਅਤੇ ਵਿਕਰੀ ਲਈ ਰੱਖੀਆਂ ਗਈਆਂ। ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਰਚਨਾਤਮਕ ਕਲਾ, ਕਾਰੋਬਾਰੀ ਹੁਨਰ ਅਤੇ ਖੁੱਲ੍ਹਦਿਲੀ ਦਾ ਬਾਖ਼ੂਬੀ ਪ੍ਰਗਟਾਵਾ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਪ੍ਰਦਰਸ਼ਨੀ ਤੋਂ ਵਿਕਰੀ ਰਾਹੀਂ ਇਕੱਠੀ ਹੋਈ ਸਾਰੀ ਰਕਮ ਬਿਰਧ ਆਸ਼ਰਮ ਦੇ ਬਜ਼ੁਰਗਾਂ ਦੀ ਸੇਵਾ ਅਤੇ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀ ਲਿਆਉਣ ਲਈ ਦਾਨ ਕੀਤੀ ਜਾਵੇਗੀ।