ਯੁਗਵਿੰਦਰ ਧਾਲੀਵਾਲ ਵਲੋਂ ਖਮਾਣੋਂ ਦੇ ਪਿੰਡਾਂ ਦਾ ਦੌਰਾ, ਵੋਟਰਾਂ ਨਾਲ ਕੀਤਾ ਸੰਪਰਕ
ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਸਪੁੱਤਰ ਅਤੇ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਖਮਾਣੋਂ ਇਲਾਕੇ ਦੇ ਪਿੰਡ ਜਟਾਣਾ ਉੱਚਾ, ਜਟਾਣਾ ਨੀਵਾਂ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕਰਕੇ ਵੋਟਰਾਂ ਨਾਲ ਸੰਪਰਕ ਸਾਧਿਆ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਇਲਾਕੇ ਦੀਆਂ ਸਮੱਸਿਆਵਾਂ ਅਤੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਗੱਲਬਾਤ ਕੀਤੀ।
ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਸਪੁੱਤਰ ਅਤੇ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਖਮਾਣੋਂ ਇਲਾਕੇ ਦੇ ਪਿੰਡ ਜਟਾਣਾ ਉੱਚਾ, ਜਟਾਣਾ ਨੀਵਾਂ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕਰਕੇ ਵੋਟਰਾਂ ਨਾਲ ਸੰਪਰਕ ਸਾਧਿਆ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਇਲਾਕੇ ਦੀਆਂ ਸਮੱਸਿਆਵਾਂ ਅਤੇ ਮੌਜੂਦਾ ਸਿਆਸੀ ਹਾਲਾਤ ਬਾਰੇ ਵੀ ਗੱਲਬਾਤ ਕੀਤੀ। ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਘੁਮਾਣ ਦੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਯੁਗਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਵਰਗਵਾਸੀ ਰਜਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਇਸੇ ਤਰ੍ਹਾਂ ਉਨ੍ਹਾਂ ਦੀ ਮਾਤਾ ਬੀਬੀ ਸਤਵਿੰਦਰ ਕੌਰ ਧਾਲੀਵਾਲ ਨੇ ਮੈਂਬਰ ਪਾਰਲੀਮੈਂਟ ਵਜੋਂ ਲੋਕਾਂ ਦੀ ਆਵਾਜ਼ ਸੰਸਦ ਵਿਚ ਬੁਲੰਦ ਕਰਦਿਆਂ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਅਹਿਮ ਯੋਗਦਾਨ ਪਾਇਆ ਅਤੇ ਹੁਣ ਵੀ ਇਲਾਕੇ ਵਿਚ ਵਿਚਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਪਾਰਟੀ ਦਾ ਉਮੀਦਵਾਰ ਬਣਾਉਂਦੀ ਹੈ ਤਾਂ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉੱਤਰਨਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਵਿਚ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਇਸ ਮੌਕੇ ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਕਸ਼ਮੀਰਾ ਸਿੰਘ ਬਿਲਾਸਪੁਰ ਅਤੇ ਮਨਦੀਪ ਸਿੰਘ ਘੁਮਾਣ ਵੀ ਹਾਜ਼ਰ ਸਨ।