ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
ਅਮਲੋਹ, 7 ਨਵੰਬਰ (ਕੇਵਲ ਸਿੰਘ)-ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰਦੀਪ ਬਾਂਸਲ ਦੀ ਪੇ੍ਰਰਨਾ ਸਦਕਾ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਵੇ, ਗ੍ਰੀਟਿੰਗ ਕਾਰਡ ਤੇ ਸਜਾਵਟੀ ਵਸਤਾਂ ਤਿਆਰ ਕਰਕੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ।
ਅਮਲੋਹ, 7 ਨਵੰਬਰ (ਕੇਵਲ ਸਿੰਘ)-ਲਾਲਾ ਫੁੱਲ ਚੰਦ ਬਾਂਸਲ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਪ੍ਰਦੀਪ ਬਾਂਸਲ ਦੀ ਪੇ੍ਰਰਨਾ ਸਦਕਾ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਰੰਗੋਲੀਆਂ ਬਣਾਈਆਂ ਅਤੇ ਦੀਵੇ, ਗ੍ਰੀਟਿੰਗ ਕਾਰਡ ਤੇ ਸਜਾਵਟੀ ਵਸਤਾਂ ਤਿਆਰ ਕਰਕੇ ਆਪਣੀ ਕਲਾ ਅਤੇ ਰਚਨਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਸਕੂਲ ਮੈਨੇਜਰ ਰਾਕੇਸ਼ ਕੁਮਾਰ ਗਰਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਮਠਿਆਈਆਂ ਵੰਡ ਕੇ ਬੱਚਿਆਂ ਦਾ ਉਤਸ਼ਾਹ ਵਧਾਇਆ। ਮੁੱਖ ਅਧਿਆਪਕਾ ਆਂਚਲ ਰਾਣੀ ਸਮੇਤ ਸਮੂਹ ਅਧਿਆਪਕਾਂ ਨੇ ਬੱਚਿਆਂ ਨੂੰ ਦੀਵਾਲੀ ਦੇ ਧਾਰਮਿਕ ਅਤੇ ਸਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।