08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਿਸ਼ਵਕਰਮਾ ਦਿਵਸ ਸਾਨੂੰ ਮਿਹਨਤ, ਲਗਨ ਤੇ ਸਿਰਜਣਾਤਮਿਕਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ-ਐਡ. ਧਾਰਨੀ

ਬਸੀ ਪਠਾਣਾਂ, 9 ਨਵੰਬਰ (ਰਾਜਿੰਦਰ ਸ਼ਰਮਾ)-ਵਿਸ਼ਵਕਰਮਾ ਦਿਵਸ ਹਰ ਕਾਰੀਗਰ, ਮਜ਼ਦੂਰ ਤੇ ਉਦਯੋਗ ਨਾਲ ਜੁੜੇ ਲੋਕਾਂ ਦੀ ਮਿਹਨਤ ਤੇ ਹੁਨਰ ਨੂੰ ਸਲਾਮ ਕਰਨ ਦਾ ਦਿਨ ਹੈ ਅਤੇ ਵਿਸ਼ਵਕਰਮਾ ਦਿਵਸ ਸਾਨੂੰ ਮਿਹਨਤ, ਲਗਨ ਅਤੇ ਸਿਰਜਣਾਤਮਿਕਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਲੀਗਲ ਵਿੰਗ ਦੇ ਮੁਖੀ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਬਸੀ ਪਠਾਣਾਂ, 9 ਨਵੰਬਰ (ਰਾਜਿੰਦਰ ਸ਼ਰਮਾ)-ਵਿਸ਼ਵਕਰਮਾ ਦਿਵਸ ਹਰ ਕਾਰੀਗਰ, ਮਜ਼ਦੂਰ ਤੇ ਉਦਯੋਗ ਨਾਲ ਜੁੜੇ ਲੋਕਾਂ ਦੀ ਮਿਹਨਤ ਤੇ ਹੁਨਰ ਨੂੰ ਸਲਾਮ ਕਰਨ ਦਾ ਦਿਨ ਹੈ ਅਤੇ ਵਿਸ਼ਵਕਰਮਾ ਦਿਵਸ ਸਾਨੂੰ ਮਿਹਨਤ, ਲਗਨ ਅਤੇ ਸਿਰਜਣਾਤਮਿਕਤਾ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਲੀਗਲ ਵਿੰਗ ਦੇ ਮੁਖੀ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸ੍ਰਿਸ਼ਟੀ ਦੇ ਮਹਾਨ ਸਿਰਜਣਹਾਰ, ਸ਼ਿਲਪਕਲਾ ਅਤੇ ਤਕਨੀਕੀ ਹੁਨਰ ਦੇ ਪ੍ਰਤੀਕ ਵਜੋਂ ਸਤਿਕਾਰਿਆ ਜਾਂਦਾ ਹੈ ਅਤੇ ਉਨ੍ਹਾਂ ਦਾ ਜੀਵਨ ਸਾਨੂੰ ਮਿਹਨਤ, ਇਮਾਨਦਾਰੀ, ਲਗਨ ਤੇ ਸਿਰਜਣਾਤਮਿਕਤਾ ਨਾਲ ਆਪਣੇ ਕਾਰਜ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਸਿਰਫ਼ ਇਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਕਿਰਤ ਕਰਨ ਵਾਲੇ ਹਰ ਕਾਰੀਗਰ, ਮਜ਼ਦੂਰ ਅਤੇ ਉਦਯੋਗ ਨਾਲ ਜੁੜੇ ਲੋਕਾਂ ਦੀ ਮਿਹਨਤ ਤੇ ਹੁਨਰ ਨੂੰ ਸਲਾਮ ਕਰਨ ਦਾ ਪਵਿੱਤਰ ਅਵਸਰ ਵੀ ਹੈ। ਐਡ. ਧਾਰਨੀ ਨੇ ਕਿਹਾ ਕਿ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਕਿਰਤੀ ਵਰਗ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਸਾਨੂੰ ਹਰ ਮਿਹਨਤਕਸ਼ ਵਿਅਕਤੀ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਆਪਣੇ ਹੁਨਰ ਤੇ ਮਿਹਨਤ ਨਾਲ ਸਮਾਜ ਦੀ ਬਿਹਤਰੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹੰਸਾਲੀ ਵਿਖੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ ਹੋਏ ਨਤਮਸਤਕ ਅਗਲੀ ਖ਼ਬਰ ਗਊ ਸੇਵਾ ਸੰਮਤੀ ਅਮਲੋਹ ਨੇ ਮੱਸਿਆ ਮੌਕੇ ਗਊ ਪੂਜਾ ਕਰ ਕੇ ਸ਼ਰਧਾ ਨਾਲ ਮਨਾਇਆ ਦਿਹਾੜਾ
Ad Position 24