ਹੰਸਾਲੀ ਵਿਖੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ ਹੋਏ ਨਤਮਸਤਕ
ਫ਼ਤਹਿਗੜ੍ਹ ਸਾਹਿਬ, 9 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਬ੍ਰਹਮ ਗਿਆਨੀ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਹੰਸਾਲੀ ਵਿਖੇ ਮੱਥਾ ਟੇਕਿਆ ਅਤੇ ਸੰਤ ਬਾਬਾ ਪਰਮਜੀਤ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਫ਼ਤਹਿਗੜ੍ਹ ਸਾਹਿਬ, 9 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਬ੍ਰਹਮ ਗਿਆਨੀ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਹੰਸਾਲੀ ਵਿਖੇ ਮੱਥਾ ਟੇਕਿਆ ਅਤੇ ਸੰਤ ਬਾਬਾ ਪਰਮਜੀਤ ਸਿੰਘ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਮਨਪ੍ਰੀਤ ਕੌਰ ਨੇ ਬਾਬਾ ਪਰਮਜੀਤ ਸਿੰਘ ਨਾਲ ਮੁਲਾਕਾਤ ਕਰਦਿਆਂ ਹੰਸਾਲੀ ਸਾਹਿਬ ਦੀਆਂ ਧਾਰਮਿਕ ਤੇ ਸਮਾਜ ਸੇਵੀ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਬੀਬੀ ਮਨਪ੍ਰੀਤ ਕੌਰ ਨੇ ਕਿਹਾ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਬਹੁਤ ਹੀ ਕਰਨੀ ਦੇ ਮਾਲਕ ਸਨ। ਉਨ੍ਹਾਂ ਕਿਹਾ ਕਿ ਧਰਮ ਕੋਈ ਵੀ ਹੋਵੇ, ਧਰਮ ਸਾਨੂੰ ਜੋੜਨ ਦਾ ਕੰਮ ਕਰਦਾ ਹੈ। ਸਾਡੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਅਜਿਹੇ ਵਿਚ ਸਾਡਾ ਫ਼ਰਜ਼ ਬਣਦਾ ਹੈ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਰਜਿੰਦਰ ਸਿੰਘ ਗਰੇਵਾਲ, ਸਾਧੂ ਰਾਮ ਭੱਟਮਾਜਰਾ, ਅਵਤਾਰ ਸਿੰਘ, ਪਿਆਰਾ ਸਿੰਘ, ਗੁਰਦੇਵ ਸਿੰਘ ਡੰਗੇੜੀਆਂ, ਮਨਜੀਤ ਸਿੰਘ, ਮੋਹਣ ਸਿੰਘ ਬਧੋਛੀ, ਸਿਮਰਨਜੀਤ ਸਿੰਘ, ਤੇਜੀ ਅੰਬਾਲਾ, ਮੋਹਣ ਸਿੰਘ ਖੇੜਾ, ਹਰੀ ਸਿੰਘ ਆਦਿ ਵੀ ਹਾਜ਼ਰ ਸਨ।