ਕਾਂਗਰਸ ਭਵਨ ਵਿਵਾਦ, ਤਰਖਾਣ ਮਾਜਰਾ ਦੇ ਹੱਕ ’ਚ ਨਿੱਤਰੇ ਸ਼ਮਸ਼ੇਰ ਸਿੰਘ ਦੂਲੋਂ, ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
ਫ਼ਤਹਿਗੜ੍ਹ ਸਾਹਿਬ, 9 ਨਵੰਬਰ (ਸੁਰਜੀਤ ਸਿੰਘ ਸਾਹੀ)-ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਚਾਲੇ ਹੋਏ ਵਿਵਾਦ ਨੇ ਰਾਜਨੀਤਿਕ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਤਰਖਾਣ ਮਾਜਰਾ ਨੇ ਦੋਸ਼ ਲਗਾਇਆ ਕਿ ਉਸ ਦੇ ਨੌਜਵਾਨ ਲੜਕੇ ਦੇ ਸਾਹਮਣੇ ਉਸ ਦੇ ਥੱਪੜ ਮਾਰੇ ਗਏ।
ਸ
ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਰਣਜੀਤ ਸਿੰਘ ਤਰਖਾਣ ਮਾਜਰਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ
10-11-2026
ਫ਼ਤਹਿਗੜ੍ਹ ਸਾਹਿਬ, 9 ਨਵੰਬਰ (ਸੁਰਜੀਤ ਸਿੰਘ ਸਾਹੀ)-ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਸਾਬਕਾ ਸਕੱਤਰ ਰਣਜੀਤ ਸਿੰਘ ਤਰਖਾਣ ਮਾਜਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਿਚਾਲੇ ਹੋਏ ਵਿਵਾਦ ਨੇ ਰਾਜਨੀਤਿਕ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਤਰਖਾਣ ਮਾਜਰਾ ਨੇ ਦੋਸ਼ ਲਗਾਇਆ ਕਿ ਉਸ ਦੇ ਨੌਜਵਾਨ ਲੜਕੇ ਦੇ ਸਾਹਮਣੇ ਉਸ ਦੇ ਥੱਪੜ ਮਾਰੇ ਗਏ। ਇਸ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਵੀ ਕੀਤੀ ਗਈ। ਇਸ ਘਟਨਾ ਨੂੰ ਲੈ ਕੇ ਸਾਬਕਾ ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਅੱਜ ਰਣਜੀਤ ਸਿੰਘ ਤਰਖਾਣ ਮਾਜਰਾ ਦੇ ਘਰ ਪਹੁੰਚੇ। ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਦੂਲੋਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਦੱਸਦਿਆਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੌਜੂਦਾ ਪ੍ਰਧਾਨ ਪਰਗਟ ਸਿੰਘ ਨੂੰ ਇਸ ਮਾਮਲੇ ’ਚ ਨਿੱਜੀ ਦਖ਼ਲ ਦੇ ਕੇ ਨਿਰਪੱਖ ਫ਼ੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਪਿਛਲੇ 40 ਸਾਲਾਂ ਤੋਂ ਪਾਰਟੀ ਲਈ ਸਮਰਪਿਤ ਹੋ ਕੇ ਸੇਵਾ ਨਿਭਾ ਰਹੇ ਹਨ। ਕਿਸੇ ਵੀ ਪਾਰਟੀ ਆਗੂ ਨਾਲ ਹੱਥੋਪਾਈ ਤੇ ਜਾਤੀ ਸੂਚਕ ਸ਼ਬਦ ਵਰਤਣਾ ਬਿਲਕੁਲ ਗ਼ਲਤ ਹੈ। ਕਾਂਗਰਸੀ ਨੇਤਾ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਚੰਡੀਗੜ੍ਹ ਪੁਲਿਸ ਦੀ ਕਾਰਵਾਈ ’ਤੇ ਅਸੰਤੁਸ਼ਟੀ ਜ਼ਾਹਿਰ ਕਰਦਿਆਂ ਸਪੱਸ਼ਟ ਕਿਹਾ ਕਿ ਉਹ ਕਾਂਗਰਸ ਪਾਰਟੀ ਵਿਚ ਹੀ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਭਵਨ ਵਿਚ ਹੋਈ ਮਾਰਕੁੱਟ ਦੀ ਘਟਨਾ ਦੇ ਬਾਵਜੂਦ ਪੁਲਿਸ ਨੇ ਸਿਰਫ਼ ਹੱਥੋਪਾਈ ਦੀਆਂ ਧਾਰਾਵਾਂ ਹੀ ਲਗਾਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਐਸ. ਸੀ. ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 11 ਨਵੰਬਰ ਤੱਕ ਐਸ. ਸੀ. ਐਕਟ ਤਹਿਤ ਪਰਚਾ ਦਰਜ ਨਾ ਹੋਇਆ, ਤਾਂ ਉਹ ਆਪਣੇ ਸਮਰਥਕਾਂ ਸਮੇਤ ਚੰਡੀਗੜ੍ਹ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਰੋਜ਼ਾਨਾ ਧਰਨਾ-ਪ੍ਰਦਰਸ਼ਨ ਕਰਨਗੇ। ਇਸ ਮੌਕੇ ਸਾਧੂਰਾਮ ਭੱਟਮਾਜਰਾ ਪ੍ਰਧਾਨ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ।