ਵਿਆਹੁਤਾ ਨੇ ਕੀਤੀ ਆਤਮ ਹੱਤਿਆ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ
ਪਟਿਆਲਾ, 9 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਵਿਹੁਅਤਾ ਦੇ ਆਤਮ ਹੱਤਿਆ ਕਰਨ ਦੇ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲੜਕੀ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੀ ਪਛਾਣ ਭੂਮਿਕਾ ਸ਼ਰਮਾ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ ।
ਪਟਿਆਲਾ, 9 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਵਿਹੁਅਤਾ ਦੇ ਆਤਮ ਹੱਤਿਆ ਕਰਨ ਦੇ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਲੜਕੀ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੀ ਪਛਾਣ ਭੂਮਿਕਾ ਸ਼ਰਮਾ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ । ਉਕਤ ਸ਼ਿਕਾਇਤ ਤਲਵਿੰਦਰ ਕੁਮਾਰ ਨੇ ਥਾਣਾ ਸਦਰ ’ਚ ਦਰਜ ਕਰਵਾਈ ਕਿ ਉਨ੍ਹਾਂ ਦੀ ਲੜਕੀ ਦੀ ਲਵਪ੍ਰੀਤ ਸਿੰਘ ਨਾਲ ਪਿਆਰ ਵਿਆਹ ਹੋਇਆ ਸੀ। ਬਾਅਦ ’ਚ ਲੜਕੀ ਦੇ ਸੱਸ ਲੜਕੀ ਨੂੰ ਤੰਗ ਕਰਨ ਲੱਗ ਪਏ। ਇਹ ਮਾਮਲਾ ਅਦਾਲਤ ’ਚ ਚਲਾ ਗਿਆ ਤੇ ਸਮਝੌਤਾ ਹੋਇਆ ਕਿ ਲੜਕੀ ਆਪਣੇ ਪੇਕਿਆਂ ਨੂੰ ਜਦੋਂ ਮਰਜ਼ੀ ਮਿਲ ਸਕਦੀ ਹੈ। ਬਾਅਦ ’ਚ ਮੁਲਜ਼ਮਾਂ ਨੇ ਲੜਕੀ ਨੂੰ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਅਤੇ ਉਸ ਦਾ ਫ਼ੋਨ ਆਉਣਾ ਵੀ ਬੰਦ ਹੋ ਗਿਆ। ਜਿਸ ਤਹਿਤ ਉਨ੍ਹਾ ਨੂੰ ਪਤਾ ਲੱਗਾ ਕਿ ਭੂਮਿਕਾ ਸ਼ਰਮਾ ਨੇ ਫਾਹਾ ਲਗਾਕੇ ਆਤਮ ਹੱਤਿਆ ਕਰ ਲਈ ਹੈ, ਜਿਸ ਦੀ ਲਾਸ਼ ਰਾਜਿੰਦਰਾ ਹਸਪਤਾਲ ਪਈ ਹੈ। ਸਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਕਤ ਮੁਲਜਮਾ ਤੋ ਤੰਗ ਪਰੇਸ਼ਾਨ ਕਰਨ ਕਰਕੇ ਉਨ੍ਹ ਦਾ ਲੜਕੀ ਨੇ ਖੁਦਕੁਸੀ ਕੀਤੀ ਹੈ । ਜਿਸ ਅਧਾਰ ’ਤੇ ਪੁਲਿਸ ਨੇ ਲੜਕੀ ਦੇ ਪਤੀ ਅਤੇ ਸੱਸ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ ।