ਵਿਸ਼ਵ ਯੂਨੀਵਰਸਿਟੀ ਵਲੋਂ ਸ਼ਿਵ ਮੰਦਰ ਕੁਸ਼ਟ ਆਸ਼ਰਮ ਵਿਖੇ ਦੀਵਾਲੀ ਮੌਕੇ ਦਾਨ ਮੁਹਿੰਮ
ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਮਾਜ ਵਿਗਿਆਨ ਵਿਭਾਗ ਵਲੋਂ ਦੀਵਾਲੀ ਦੇ ਤਿਉਹਾਰ ਦੀ ਖ਼ੁਸ਼ੀ ਲੋੜਵੰਦਾਂ ਨਾਲ ਸਾਂਝੀ ਕਰਨ ਦੇ ਉਦੇਸ਼ ਨਾਲ ਸ਼ਿਵ ਮੰਦਰ ਕੁਸ਼ਟ ਆਸ਼ਰਮ, ਫ਼ਤਹਿਗੜ੍ਹ ਸਾਹਿਬ ਵਿਖੇ ਦਾਨ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦੌਰਾਨ ਐਮ.
ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਮਾਜ ਵਿਗਿਆਨ ਵਿਭਾਗ ਵਲੋਂ ਦੀਵਾਲੀ ਦੇ ਤਿਉਹਾਰ ਦੀ ਖ਼ੁਸ਼ੀ ਲੋੜਵੰਦਾਂ ਨਾਲ ਸਾਂਝੀ ਕਰਨ ਦੇ ਉਦੇਸ਼ ਨਾਲ ਸ਼ਿਵ ਮੰਦਰ ਕੁਸ਼ਟ ਆਸ਼ਰਮ, ਫ਼ਤਹਿਗੜ੍ਹ ਸਾਹਿਬ ਵਿਖੇ ਦਾਨ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦੌਰਾਨ ਐਮ.ਏ. ਸਮਾਜ ਵਿਗਿਆਨ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਸ਼ਰਮ ਦੇ ਵਸਨੀਕਾਂ ਲਈ ਕੱਪੜੇ, ਜੁੱਤੇ, ਖਾਣ-ਪੀਣ ਦੀਆਂ ਵਸਤਾਂ, ਜੈਕਟਾਂ ਅਤੇ ਹੋਰ ਲੋੜੀਂਦਾ ਸਾਮਾਨ ਦਾਨ ਕੀਤਾ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਮਾਨਵੀ ਕਦਰਾਂ-ਕੀਮਤਾਂ, ਨੈਤਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਵੀ ਜੋੜਨਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਅਤੇ ਸਮਾਜ ਪ੍ਰਤੀ ਸੰਵੇਦਨਸ਼ੀਲਤਾ ਹੀ ਸਿੱਖਿਆ ਦੇ ਅਸਲ ਉਦੇਸ਼ ਨੂੰ ਸਾਰਥਿਕ ਬਣਾਉਂਦੀ ਹੈ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਮਾਜਿਕ ਹਕੀਕਤਾਂ ਨਾਲ ਜੋੜਨ ਦੇ ਨਾਲ-ਨਾਲ ਸੇਵਾ, ਸਹਿਯੋਗ, ਹਮਦਰਦੀ ਅਤੇ ਸਮੂਹਿਕ ਭਲਾਈ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਹ ਮੁਹਿੰਮ ਵਿਭਾਗ ਦੇ ਮੁਖੀ ਡਾ. ਨਵ ਸ਼ਗਨ ਦੀਪ ਕੌਰ ਦੀ ਦੇਖ-ਰੇਖ ਹੇਠ ਅਤੇ ਸਹਾਇਕ ਪ੍ਰੋਫੈਸਰ ਪਰਮਦੀਪ ਸਿੰਘ ਤੇ ਲਵਪ੍ਰੀਤ ਸਿੰਘ ਦੇ ਮਾਰਗ ਦਰਸ਼ਨ ਨਾਲ ਚਲਾਈ ਗਈ। ਵਿਭਾਗ ਦੇ ਮੁਖੀ ਨੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਨਿਰੰਤਰ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।