ਲੋਕਾਂ ਦੀ ਰਾਇ ਨਾਲ ਤਿਆਰ ਹੋਵੇਗਾ ਅਕਾਲੀ ਦਲ ਦਾ ਚੋਣ ਮੈਨੀਫੈਸਟੋ-ਅਕਾਲੀ ਆਗੂ
ਅਮਲੋਹ, 10 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਸ਼੍ਰੋਮਣੀ ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਅਮਲੋਹ ਸ਼ਹਿਰ ਵਿਚ ਪਿਛਲੇ ਪੰਦਰਾਂ ਦਿਨਾਂ ਤੋਂ ਡੋਰ-ਟੂ - ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਸ਼ਹਿਰ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵਲੋਂ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਫਾਰਮ ਭਰਵਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੇ ਸੁਝਾਅ ਇਕੱਤਰ ਕੀਤੇ ਜਾ ਰਹੇ ਹਨ।
ਅਮਲੋਹ, 10 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਸ਼੍ਰੋਮਣੀ ਅਕਾਲੀ ਦਲ ਲਿਆਓ ਪੰਜਾਬ ਬਚਾਓ’ ਮੁਹਿੰਮ ਤਹਿਤ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਅਮਲੋਹ ਸ਼ਹਿਰ ਵਿਚ ਪਿਛਲੇ ਪੰਦਰਾਂ ਦਿਨਾਂ ਤੋਂ ਡੋਰ-ਟੂ - ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਸ਼ਹਿਰ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵਲੋਂ ਵੱਖ-ਵੱਖ ਵਾਰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਫਾਰਮ ਭਰਵਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੇ ਸੁਝਾਅ ਇਕੱਤਰ ਕੀਤੇ ਜਾ ਰਹੇ ਹਨ। ਅਕਾਲੀ ਆਗੂਆਂ ਨੇ ਦੱਸਿਆ ਕਿ ਲੋਕਾਂ ਦੀਆਂ ਲੋੜਾਂ, ਸਮੱਸਿਆਵਾਂ ਅਤੇ ਉਮੀਦਾਂ ਨੂੰ ਧਿਆਨ ਵਿਚ ਰੱਖ ਕੇ ਚੋਣ ਮੈਨੀਫੈਸਟੋ ਤਿਆਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਤੋਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਵੀ ਵਿਚਾਰ ਜਾਣੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ, ਜਿਸ ਕਾਰਨ ਹਰ ਵਰਗ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਝਾਅ ਅਤੇ ਸਮੱਸਿਆਵਾਂ ਫਾਰਮਾਂ ਰਾਹੀਂ ਦਰਜ ਕਰਵਾਉਣ, ਤਾਂ ਜੋ ਉਨ੍ਹਾਂ ਦੀ ਆਵਾਜ਼ ਪਾਰਟੀ ਤੱਕ ਪਹੁੰਚ ਸਕੇ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵੱਡੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਇਸ ਡੋਰ ਟੂ ਡੋਰ ਮੁਹਿੰਮ ਸਮੇਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰਜਨ ਸਿੰਘ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਯੂਥ ਪ੍ਰਧਾਨ ਗੁਰਦੀਪ ਸਿੰਘ ਬੱਬੀ, ਨਵਰਿੰਦਰ ਸਿੰਘ ਸੋਨੂੰ ਪ੍ਰਧਾਨ, ਰੇਸ਼ਮ ਸਿੰਘ ਵਿਰਕ, ਕਰਮਜੀਤ ਸਿੰਘ ਮਿੱਠੂ, ਬੀਬੀ ਗੁਰਮੀਤ ਕੌਰ ਵਿਰਕ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ, ਗੁਰਮੇਲ ਸਿੰਘ ਸਕੱਤਰ, ਬਿੱਟਾ ਪਟਵਾਰੀ, ਕਾਲਾ ਗੋਸਲ, ਗੁਰਪ੍ਰੀਤ ਸਿੰਘ ਗੁਰੀ, ਬੀਬੀ ਪਰਮਜੀਤ ਕੌਰ ਪ੍ਰਧਾਨ, ਬਲਤੇਜ ਸਿੰਘ ਅਮਲੋਹ, ਕਰਮਜੀਤ ਸਿੰਘ ਕਾਨੂੰਗੋ, ਮਨਜੀਤ ਸਿੰਘ ਕੈਂਥ, ਮੋਹਣ ਸਿੰਘ ਧਰਮਗੜ੍ਹ, ਕਾਲਾ ਸਿੰਘ ਅਮਲੋਹ ਤੋਂ ਇਲਾਵਾ ਸ਼ਹਿਰ ਵਾਸੀ ਮੌਜੂਦ ਸਨ।