10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਗਵਾਨ ਬਾਬਾ ਵਿਸ਼ਵਕਰਮਾ ਜੀ ਦੇ ਪੂਜਨ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਬਲਜਿੰਦਰ ਸਿੰਘ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਰਹਿੰਦ ਹੁਮਾਯੂੰਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਪੂਜਨ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸੰਤ ਬਾਬਾ ਸੁਖਜੀਤ ਸਿੰਘ ਈਸ਼ੂ ਵਾਲੇ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਸਾਬਕਾ ਮੰਤਰੀ ਡਾ. ਹਰਬੰਸ ਲਾਲ ਅਤੇ ਆਏ ਹੋਏ ਹੋਰ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਆਗੂ। ਅਜੀਤ ਤਸਵੀਰ 11-11-2026
ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਬਲਜਿੰਦਰ ਸਿੰਘ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਰਹਿੰਦ ਹੁਮਾਯੂੰਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਪੂਜਨ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸੰਤ ਬਾਬਾ ਸੁਖਜੀਤ ਸਿੰਘ ਈਸ਼ੂ ਵਾਲੇ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੁਲਵੰਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਧਾਰਮਿਕ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਧਾਰਮਿਕ ਜਥੇਬੰਦੀਆਂ ਦੇ ਮੁਖੀਆਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਸੰਗਤਾਂ ਨੂੰ ਵਿਸ਼ਵਕਰਮਾ ਪੂਜਨ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਦੀ ਜੀਵਨੀ ਅਤੇ ਉਨ੍ਹਾਂ ਦੀ ਮਹਾਨਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸ੍ਰਿਸ਼ਟੀ ਦੇ ਰਚੇਤਾ ਅਤੇ ਨਿਰਮਾਣ ਕਲਾ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਲਗਨ, ਸਿਰਜਣਾਤਮਿਕਤਾ ਅਤੇ ਆਪਣੇ ਕੰਮ ਪ੍ਰਤੀ ਸਮਰਪਣ ਦੀ ਪ੍ਰੇਰਨਾ ਦਿੰਦੀਆਂ ਹਨ। ਅਜਿਹੇ ਧਾਰਮਿਕ ਸਮਾਗਮ ਸਿਰਫ਼ ਧਾਰਮਿਕ ਆਸਥਾ ਨੂੰ ਮਜ਼ਬੂਤ ਹੀ ਨਹੀਂ ਕਰਦੇ, ਸਗੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਇਕ ਸਾਂਝੇ ਮੰਚ ’ਤੇ ਇਕੱਠੇ ਹੋਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਡਾ. ਹਰਬੰਸ ਲਾਲ ਨੇ ਕਿਹਾ ਕਿ ਸਮਾਜ ਵਿਚ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਸਾਨੂੰ ਧਰਮ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਅਤੇ ਅਜਿਹੇ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅੰਤ ਵਿਚ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ ਗਿਆ। ਸਮੁੱਚਾ ਸਮਾਗਮ ਸ਼ਰਧਾ, ਉਤਸ਼ਾਹ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹੋਇਆ ਸੰਪੰਨ ਹੋਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਿਹਰਪਾਲ ਸਿੰਘ ਵਿੱਕੀ ਨੇ ਸਭ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਆਸ਼ਾ ਰਾਣੀ, ਬਲਵੀਰ ਸਿੰਘ ਸੋਢੀ, ਤਿਲਕ ਰਾਜ, ਗੁਰਮੀਤ ਸਿੰਘ, ਸਵਰਨ ਸਿੰਘ ਸੈਕਟਰੀ, ਦਲੇਰ ਸਿੰਘ ਖ਼ਾਲਸਾ, ਸੁਖਦੇਵ ਸਿੰਘ ਪਿੰਕਾ, ਬਲਦੇਵ ਸਿੰਘ ਚੋਰਵਾਲਾ, ਗੁਰਦੀਪ ਸਿੰਘ ਭਾਗਨਪੁਰ, ਡਾ. ਸੋਮਨਾਥ ਦਘੇੜੀਆਂ, ਤਰਸੇਮ ਸਿੰਘ, ਜਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਧਵ ਸਿੰਗਲਾ ਦੇ ਦਾਦੇ ਦੇ ਦਿਹਾਂਤ ’ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸੰਜੀਵ ਸ਼ਰਮਾ ਕਾਲੂ ਨੇ ਪਰਿਵਾਰ ਨਾਲ ਕੀਤਾ... ਅਗਲੀ ਖ਼ਬਰ ਦਾਣਾ ਮੰਡੀ ਅਮਲੋਹ ਤੇ ਆਲੇ-ਦੁਆਲੇ ਦੇ 10 ਕਿਲੋਮੀਟਰ ਦੇ ਖੇਤਰ ਵਿਚ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ
Ad Position 24