10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਯੂਥ ਆਗੂ ਜੱਸਾ ਖੋਖ ਨੇ ਕੀਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਨਾਭਾ, 10 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਦੇ ਮਿਹਨਤੀ ਵਰਕਰ ਸ਼੍ਰੋਅਦ (ਬ) ਯੂਥ ਦੇ ਜੁਝਾਰੂ ਆਗੂ ਬਾਦਲ ਪਰਿਵਾਰ ਦੇ ਹਲਕੇ ਚੋਂ ਅਤੀ ਨਜ਼ਦੀਕੀ ਜਸਦੇਵ ਸਿੰਘ (ਜੱਸਾ ਖੋਖ) ਵਲੋਂ ਪਿਛਲੇ ਦਿਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨਾਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਆਗੂ ਜੱਸਾ ਖੋਖ ਨੂੰ ਨਾਭਾ ਹਲਕੇ ਦੇ ਨਾਲ ਨਾਲ ਸਮੁੱਚੇ ਪਟਿਆਲਾ ਜ਼ਿਲ੍ਹੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨ ਲਈ ਥਾਪੜਾ ਦਿੱਤਾ ਗਿਆ ਅਤੇ ਨਾਲ ਹੀ ਆਉਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵਿਚ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਸੰਬੰਧੀ ਵਿਚਾਰ-ਵਟਾਂਦਰਾ ਵੀ ਹੋਇਆ।

Ad Position 21
No active advertisement
ਅਜੀਤ ਡੈਸਕ 11-11-2026
ਨਾਭਾ, 10 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਦੇ ਮਿਹਨਤੀ ਵਰਕਰ ਸ਼੍ਰੋਅਦ (ਬ) ਯੂਥ ਦੇ ਜੁਝਾਰੂ ਆਗੂ ਬਾਦਲ ਪਰਿਵਾਰ ਦੇ ਹਲਕੇ ਚੋਂ ਅਤੀ ਨਜ਼ਦੀਕੀ ਜਸਦੇਵ ਸਿੰਘ (ਜੱਸਾ ਖੋਖ) ਵਲੋਂ ਪਿਛਲੇ ਦਿਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨਾਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਆਗੂ ਜੱਸਾ ਖੋਖ ਨੂੰ ਨਾਭਾ ਹਲਕੇ ਦੇ ਨਾਲ ਨਾਲ ਸਮੁੱਚੇ ਪਟਿਆਲਾ ਜ਼ਿਲ੍ਹੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨ ਲਈ ਥਾਪੜਾ ਦਿੱਤਾ ਗਿਆ ਅਤੇ ਨਾਲ ਹੀ ਆਉਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵਿਚ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਸੰਬੰਧੀ ਵਿਚਾਰ-ਵਟਾਂਦਰਾ ਵੀ ਹੋਇਆ। ਯੂਥ ਆਗੂ ਜੱਸਾ ਖੋਖ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੂਰੀ ਚੜ੍ਹਦੀ ਕਲਾ ਵਿਚ ਹਨ ਅਤੇ ਪੰਜਾਬ ਦੀ ਬਿਹਤਰੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਪੰਜਾਬ ਭਰ ਵਿਚ ਯਾਤਰਾ ਦਾ ਅਗਲਾ ਪੜਾਅ ਸ਼ੁਰੂ ਕਰਨ ਜਾ ਰਹੇ ਹਨ, ਜਿਸ ਤਹਿਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪਹੁੰਚ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਮੁੜ ਤੋਂ ਸੱਤਾ ਵਿਚ ਲਿਆਂਦਾ ਜਾਵੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇ, ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਜਿੰਦਲਪੁਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਦੀ ਅਮਲੋਹ ਰੈਲੀ ਵਿਚ ਹੋਵੇਗਾ ਵੱਡਾ ਇਕੱਠ- ਦੀਵਾ, ਮਛਰਾਏ, ਕੋਟਲੀ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ-ਨਿਰਲੇਪ ਕੌਰ
Ad Position 24