10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜਨਗਣਨਾ-2027 ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਲੋਕਾਂ ਨੂੰ ਜਨਗਣਨਾ 2027 ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.

Ad Position 21
No active advertisement
ਅਜੀਤ ਡੈਸਕ 11-11-2026
ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਲੋਕਾਂ ਨੂੰ ਜਨਗਣਨਾ 2027 ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਜਨਗਣਨਾ ਵਿਚ ਸੈੱਲਫ਼ ਇਨੁਮੀਰੇਸ਼ਨ ਤਹਿਤ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਇਸ ਵਿਚ ਕੋਈ ਵੀ ਨਾਗਰਿਕ ਆਪ ਵੈੱਬਸਾਈਟ ’ਤੇ ਆਪਣੇ ਘਰ ਬੈਠੇ ਹੀ ਮੈਂਬਰਾਂ ਦੀ ਗਿਣਤੀ ਮਿਤੀ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਆਪ ਦਰਜ ਕਰ ਸਕਦਾ ਹੈ। ਉਨ੍ਹਾ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਵਿਚ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕੀਤੀ ਜਾਵੇਗੀ, ਜਿਸ ਵਿਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 40 ਸਵਾਲ ਪੁੱਛੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਵਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ’ਚ ਲਾਏ ਗਏ ਗਿਣਤੀਕਾਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ, ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਸਹਾਇਕ ਖੋਜ਼ ਅਫਸਰ ਹਰਮਨਦੀਪ ਕੌਰ ਅਤੇ ਇਕਬਾਲ ਸਿੰਘ, ਮਾਸਟਰ ਟਰੇਨਰ ਪਰਵਿੰਦਰ ਸਿੰਘ ਅਤੇ ਜਿਲ੍ਹਾ ਸੈਂਸਜ਼ ਕੋਆਰਡੀਨੇਟਰ ਚੰਨਪ੍ਰੀਤ ਸਿੰਘ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਚਨਾਰਥਲ ਕਲਾਂ ਦੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਅਗਲੀ ਖ਼ਬਰ ਸਾਇੰਸ ਮੁਕਾਬਲਿਆਂ ਵਿਚ ਖਨਿਆਣ ਸਕੂਲ ਦੇ ਵਿਦਿਆਰਥੀਆਂ ਨੇ ਅਹਿਮ ਸਥਾਨ ਕੀਤੇ ਹਾਸਿਲ
Ad Position 24