10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਛੇਵੇਂ ਆਲ ਇੰਡੀਆ ਬਾਬਾ ਫ਼ਤਹਿ ਸਿੰਘ ਫੁੱਟਬਾਲ ਕੱਪ ਦਾ ਪੋਸਟਰ ਵਿਧਾਇਕ ਰਾਏ ਨੇ ਕੀਤਾ ਜਾਰੀ

ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਸੁਰਜੀਤ ਸਿੰਘ ਸਾਹੀ)-ਬਾਬਾ ਫਤਹਿ ਸਿੰਘ ਫੁੱਟਬਾਲ ਕਲੱਬ ਵਲੋਂ ਸਾਹਿਬ-ਏ-ਕਮਾਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਤਹਿਤ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਧੰਨ-ਧੰਨ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਛੇਵੇਂ ਆਲ ਇੰਡੀਆ ਬਾਬਾ ਫਤਹਿ ਸਿੰਘ ਫੁੱਟਬਾਲ ਕੱਪ ਦਾ ਪੋਸਟਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਸਮਾਜ ਸੇਵਕ ਜਗਦੀਪ ਸਿੰਘ ਗੁਰਾਇਆ ਵਲੋਂ ਸਾਂਝੇ ਤੌਰ ’ਤੇ ਜਾਰੀ ਕੀਤਾ। ਇਸ ਸੰਬੰਧੀ ਮਨਵੀਰ ਆਸਟਰੇਲੀਆ ਤੇ ਕੋਚ ਸਤਵੀਰ ਸਿੰਘ ਨੇ ਦੱਸਿਆ ਕਿ ਛੇਵੇਂ ਆਲ ਇੰਡੀਆ ਬਾਬਾ ਫਤਹਿ ਸਿੰਘ ਅੰਡਰ 17 ਸਾਲ ਫੁੱਟਬਾਲ ਕੱਪ 2026 ਸਰਪ੍ਰਸਤ ਕਰਮਜੀਤ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਮਾਤਾ ਸੁੰਦਰੀ ਸਕੂਲ ਅੱਤੇਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਜਗਦੀਪ ਸਿੰਘ ਗੁਰਾਇਆ ਵਲੋਂ ਪੋਸਟਰ ਜਾਰੀ ਕੀਤਾ।

Ad Position 21
No active advertisement
ਅਜੀਤ ਡੈਸਕ 11-11-2026
ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਸੁਰਜੀਤ ਸਿੰਘ ਸਾਹੀ)-ਬਾਬਾ ਫਤਹਿ ਸਿੰਘ ਫੁੱਟਬਾਲ ਕਲੱਬ ਵਲੋਂ ਸਾਹਿਬ-ਏ-ਕਮਾਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਤਹਿਤ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਧੰਨ-ਧੰਨ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਛੇਵੇਂ ਆਲ ਇੰਡੀਆ ਬਾਬਾ ਫਤਹਿ ਸਿੰਘ ਫੁੱਟਬਾਲ ਕੱਪ ਦਾ ਪੋਸਟਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਸਮਾਜ ਸੇਵਕ ਜਗਦੀਪ ਸਿੰਘ ਗੁਰਾਇਆ ਵਲੋਂ ਸਾਂਝੇ ਤੌਰ ’ਤੇ ਜਾਰੀ ਕੀਤਾ। ਇਸ ਸੰਬੰਧੀ ਮਨਵੀਰ ਆਸਟਰੇਲੀਆ ਤੇ ਕੋਚ ਸਤਵੀਰ ਸਿੰਘ ਨੇ ਦੱਸਿਆ ਕਿ ਛੇਵੇਂ ਆਲ ਇੰਡੀਆ ਬਾਬਾ ਫਤਹਿ ਸਿੰਘ ਅੰਡਰ 17 ਸਾਲ ਫੁੱਟਬਾਲ ਕੱਪ 2026 ਸਰਪ੍ਰਸਤ ਕਰਮਜੀਤ ਸਿੰਘ ਢਿੱਲੋਂ ਦੀ ਸਰਪ੍ਰਸਤੀ ਹੇਠ ਮਾਤਾ ਸੁੰਦਰੀ ਸਕੂਲ ਅੱਤੇਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਜਗਦੀਪ ਸਿੰਘ ਗੁਰਾਇਆ ਵਲੋਂ ਪੋਸਟਰ ਜਾਰੀ ਕੀਤਾ। ਟੂਰਨਾਮੈਂਟ 10 ਦਸੰਬਰ ਤੋਂ 14 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਤੇ ਇਸ ਵਿਚ ਪੂਰੇ ਭਾਰਤ ਵਿਚੋਂ 16 ਟੀਮਾਂ ਦੇ 500 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ, ਜਿਨ੍ਹਾਂ ਨੂੰ ਵਿਸ਼ੇਸ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਕੈਡਮੀ ਵਲੋਂ ਲੜਕੀਆਂ ਦੇ ਅੰਡਰ-19 ਸਾਲ ਦੇ ਮੁਕਾਬਲੇ, ਅੰਡਰ-14 ਸਾਲ ਤੇ 40 ਪਲੱਸ ਫੁੱਟਬਾਲ ਦੇ ਮੈਚ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਜ਼ੁਰਗਾਂ ਦੀਆਂ ਦੌੜਾਂ ਤੇ ਨੌਜਵਾਨਾਂ ਦੇ ਡੰਡ ਬੈਠਕਾਂ ਤੇ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨ ਲਈ ਦਸਤਾਰਬੰਦੀ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਦੇ ਛੋਟੇ ਬੱਚਿਆਂ ਲਈ ਅੰਡਰ-9 ਅਤੇ ਅੰਡਰ-11 ਦੇ ਲੜਕੇ ਅਤੇ ਲੜਕੀਆਂ ਦੇ ਮੈਚ ਕਰਵਾਏ ਜਾਣਗੇ। ਇਸ ਮੌਕੇ ਸਹਾਇਕ ਥਾਣੇਦਾਰ ਨਿਰਮਲ ਸਿੰਘ, ਗੋਲਡੀ ਰਣਜੀਤ ਸਿੰਘ ਟੀ-ਟੀ, ਰਕੇਸ਼ ਕੁਮਾਰ ਬਾਲੀ, ਦਲੀਪ ਸਿੰਘ ਚੀਮਾ, ਦੀਪਕ ਇੰਦਰ, ਮਨਿੰਦਰਜੀਤ ਸਿੰਘ ਚੀਮਾ, ਹਰਵਿੰਦਰ ਸਿੰਘ ਕਾਕਾ, ਹਰਿੰਦਰ ਕੁਮਾਰ ਡੀ ਪੀ, ਕਰਮਜੀਤ ਸਿੰਘ ਚੀਮਾ ਕੋਟਲਾ ਬਜਵਾੜਾ, ਜਸਵੀਰ ਸਿੰਘ ਡੀ. ਐਨ. ਸਪੋਰਟਸ, ਸੱਜਣ ਸਿੰਘ, ਸੈਕਟਰੀ ਰੈੱਡ ਕ੍ਰਾਸ ਸਤਨਾਮ ਭਾਰਦਵਾਜ, ਰਾਜ ਕੁਮਾਰ, ਅਮਨਪ੍ਰੀਤ ਸਰਹਿੰਦ, ਸੁਖਬੀਰ ਸ਼ਰਮਾ, ਪ੍ਰਿੰਸੀਪਲ ਗੁਰਮੀਤ ਕੌਰ, ਚਰਨਜੀਤ ਕੌਰ, ਜਸਵੀਰ ਕੌਰ, ਅੰਕਿਤ ਕੁਮਾਰ, ਗੁਰਿੰਦਰ ਸਿੰਘ, ਚਰਨਜੀਤ ਸਿੰਘ ਠੇਕੇਦਾਰ, ਸਤਨਾਮ ਸਿੰਘ, ਜਤਿੰਦਰ ਸਿੰਘ, ਸੋਢੀ ਅਮਰੀਕਾ, ਮੈਨੇਜਰ ਦਲਜੀਤ ਸਿੰਘ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਲਕਾਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ-ਦਰਬਾਰਾ ਸਿੰਘ ਗੁਰੂ 17 ਨੂੰ ਬਸੀ ਪਠਾਣਾਂ ਵਿਖੇ ਕੀਤੀ ਜਾਵੇਗੀ ਵੱਡੀ ਰੈਲੀ ਅਗਲੀ ਖ਼ਬਰ ਫ਼ਰਦ ਕੇਂਦਰ ਚਨਾਰਥਲ ਕਲਾਂ ਦੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
Ad Position 24